ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ : ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਮਨਾ ਰਹੇ ਹਾਂ।
ਅਮਨ ਅਰੋੜਾ ਨੇ ਕਿਹਾ ਕਿ ਜੇਕਰ ਅਸੀਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਵਰਣਨ ਕਰਨਾ ਸ਼ੁਰੂ ਕਰੀਏ ਤਾਂ ਸਾਡੇ ਕੋਲ ਸ਼ਬਦਾਂ ਦੀ ਘਾਟ ਰਹੇਗੀ। ਅਮਨ ਅਰੋੜਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਬੇਮਿਸਾਲ ਸੀ। ਉਨ੍ਹਾਂ ਕਿਹਾ ਕਿ ਉਹ ਸ਼ਹੀਦਾਂ ਦੀ ਧਰਤੀ ਨਾਲ ਸਬੰਧ ਰੱਖਦੇ ਹਨ।
ਪਿਛਲੇ ਸਾਢੇ ਚਾਰ ਸਾਲਾਂ ਵਿਚ ਮੌਜੂਦਾ ਸਰਕਾਰ ਨੇ ਗੁਰੂ ਤੇਗ ਬਹਾਦਰ ਜੀ ਵਲੋਂ ਦਿਖਾਏ ਗਏ ਮਾਰਗ ’ਤੇ ਚੱਲਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਡੇਰਾ ਬੱਲਾਂ ਲਈ 25 ਕਰੋੜ ਰੁਪਏ, ਭਗਵਾਨ ਵਾਲਮੀਕਿ ਤੀਰਥ ਲਈ 35 ਕਰੋੜ ਰੁਪਏ, ਪਟਿਆਲਾ ਵਿਚ ਕਾਲੀ ਮਾਤਾ ਮੰਦਰ ਦੇ ਵਿਕਾਸ ਲਈ 75 ਕਰੋੜ ਰੁਪਏ ਅਤੇ 25 ਕਰੋੜ ਰੁਪਏ ਦੀ ਇਕ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸਾਰੇ ਧਰਮਾਂ, ਜਾਤਾਂ ਅਤੇ ਵਰਗਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ’ਤੇ ਇਹ ਕਿੰਤੂ-ਪ੍ਰੰਤੂ ਕੀਤੀ ਗਿਅਾ ਸੀ ਕਿ ਧਾਰਮਿਕ ਸਮਾਗਮਾਂ ਦਾ ਆਯੋਜਨ ਕਰਨਾ ਸਰਕਾਰ ਦਾ ਕੰਮ ਨਹੀਂ ਹੈ। ਕੁਝ ਪਾਰਟੀਆਂ ਮਨੁੱਖਤਾ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀਆਂ ਹਨ।
Read More : ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ ‘ਨਿਗ੍ਹਾ ਲੰਗਰ’ ਦਾ ਨਿਰੀਖਣ
