Sonia Gandhi

ਸੋਨੀਆ ਗਾਂਧੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ

ਨਵੀਂ ਦਿੱਲੀ, 11 ਜਨਵਰੀ : ਸਾਬਕਾ ਕਾਂਗਰਸ ਪ੍ਰਧਾਨ ਅਤੇ ਸੰਯੁਕਤ ਪ੍ਰਗਤੀਸ਼ੀਲ ਗੱਠਜੋੜ ਦੀ ਮੁਖੀ ਸੋਨੀਆ ਗਾਂਧੀ ਨੂੰ ਐਤਵਾਰ ਸ਼ਾਮ ਸਿਹਤ ’ਚ ਸੁਧਾਰ ਹੋਣ ਤੋਂ ਬਾਅਦ ਸਰ ਗੰਗਾਰਾਮ ਹਸਪਤਾਲ ਤੋਂ ਛੁੱਟੀ ਮਿਲ ਗਈ।

ਠੰਢ ਅਤੇ ਪ੍ਰਦੂਸ਼ਣ ਕਾਰਨ ਦਮੇ ਨਾਲ ਜੁੜੇ ਲੱਛਣ ਵਧਣ ਕਰ ਕੇ ਸੋਨੀਆ ਗਾਂਧੀ ਨੂੰ 5 ਜਨਵਰੀ ਨੂੰ ਸਰ ਗੰਗਾਰਾਮ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਸੋਨੀਆ ਗਾਂਧੀ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਦੌਰਾਨ ਦਿੱਲੀ ’ਚ ਵਧ ਰਹੇ ਪ੍ਰਦੂਸ਼ਣ ਦਾ ਮੁੱਦਾ ਉਠਾਇਆ ਸੀ।

Read More : ਜਾਖੜ ਨੇ ਡੀ.ਜੀ.ਪੀ. ਨੂੰ ਲਿਖੀ ਚਿੱਠੀ

Leave a Reply

Your email address will not be published. Required fields are marked *