ਰਾਜਾਸਾਂਸੀ, 6 ਸਤੰਬਰ : ਜ਼ਿਲਾ ਅੰਮ੍ਰਿਤਸਰ ਵਿਚ ਪੈਂਦੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਅਧੀਨ ਪੈਂਦੇ ਪਿੰਡ ਭਿੰਡੀ ਸੈਦਾਂ ਵਿਖੇ ਪਿਛਲੇ ਦਿਨੀਂ ਇਕ ਛੋਟੇ ਬੱਚੇ ਨਾਨਕ ਸਿੰਘ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ ਸੀ।
ਇਸ ਦੌਰਾਨ ਬੱਚੇ ਦੇ ਘਰ ਅੱਜ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਦੇ ਇੰਚਾਰਜ ਸੋਨੀਆ ਮਾਨ, ਐੱਸ. ਡੀ. ਐੱਮ. ਲੋਪੋਕੇ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ, ਕੋਆਰਡੀਨੇਟਰ ਲਖਵਿੰਦਰ ਸਿੰਘ ਭਿੰਡੀ ਸੈਦਾਂ, ਪ੍ਰਿਤਪਾਲ ਸਿੰਘ ਸੋੜੀਆਂ, ਜਗਜੀਤ ਸਿੰਘ ਮਾਨ, ਸੁਖਦੀਪ ਸਿੰਘ ਛੀਨਾ ਤੇ ਅਮਿਤੋਜ ਸਿੰਘ ਨੇ ਪੁਹੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਅਤੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਸ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
Read More : ਕੇਂਦਰ ਸਰਕਾਰ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ