ਲਾਰੈਂਸ ਬਿਸ਼ਨੋਈ ਬਰੀ

ਸੋਨੂੰ ਸ਼ਾਹ ਕਤਲ ਕੇਸ : ਲਾਰੈਂਸ ਬਿਸ਼ਨੋਈ ਸਮੇਤ 5 ਬਰੀ

ਚੰਡੀਗੜ੍ਹ, 19 ਫਰਵਰੀ : ਸਾਲ 2019 ਵਿਚ ਬੁੜੈਲ ਵਿਚ ਹੋਏ ਰਾਜਵੀਰ ਸਿੰਘ ਉਰਫ਼ ਸੋਨੂੰ ਸ਼ਾਹ ਕਤਲ ਮਾਮਲੇ ਵਿਚ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਅੱਜ ਇੱਕ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਸਮੇਤ ਪੰਜ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ 28 ਸਤੰਬਰ 2019 ਨੂੰ ਚੰਡੀਗੜ੍ਹ ਦੇ ਸੈਕਟਰ 45 (ਬੁੜੈਲ) ਵਿਚ ਸੋਨੂੰ ਸ਼ਾਹ ਦਾ ਉਸ ਦੇ ਦਫ਼ਤਰ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਹਮਲੇ ਵਿਚ ਸੋਨੂੰ ਸ਼ਾਹ ਦੇ 2 ਸਾਥੀ ਵੀ ਜ਼ਖ਼ਮੀ ਹੋਏ ਸਨ। ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਰਾਹੀਂ ਲਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਇਸ ਕੇਸ ਵਿੱਚ ਮੁੱਖ ਸਾਜ਼ਿਸ਼ਕਰਤਾ ਵਜੋਂ ਨਾਮਜ਼ਦ ਕੀਤਾ ਸੀ।

ਪੁਲਿਸ ਨੇ ਦਾਅਵਾ ਕੀਤਾ ਸੀ ਕਿ ਇਹ ਕਤਲ ਗੈਂਗਵਾਰ ਦਾ ਨਤੀਜਾ ਸੀ। ਹਾਲਾਂਕਿ ਸੁਣਵਾਈ ਦੌਰਾਨ ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਲਾਰੈਂਸ ਬਿਸ਼ਨੋਈ ਦੇ ਖਿਲਾਫ ਸਿੱਧੇ ਸਬੂਤ ਪੇਸ਼ ਨਹੀਂ ਕੀਤੇ ਜਾ ਸਕੇ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਇਹ ਫੈਸਲਾ ਸੁਣਾਇਆ।

ਅਦਾਲਤੀ ਕਾਰਵਾਈ ਅਤੇ ਫੈਸਲਾ

ਅਦਾਲਤ ਨੇ ਲਾਰੈਂਸ ਬਿਸ਼ਨੋਈ, ਰਾਹੁਲ ਸਿਰੀ, ਗੁਲਸ਼ਾਨ, ਅਭਿਸ਼ੇਕ ਅਤੇ ਰਾਜਨ ਨੂੰ ਸੋਨੂੰ ਸ਼ਾਹ ਕਤਲ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।

ਦੂਜੇ ਪਾਸੇ ਅਦਾਲਤ ਨੇ ਤਿੰਨ ਹੋਰ ਮੁਲਜ਼ਮਾਂ ਮਨਜੀਤ, ਧਰਮਿੰਦਰ ਅਤੇ ਸ਼ੁਭਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਹੈ।

Read More : ਸੀਐਮ ਭਗਵੰਤ ਮਾਨ ਦੀ ਸਿਹਤ ਵਿਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ

Leave a Reply

Your email address will not be published. Required fields are marked *