ਕਿਹਾ-ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ
ਚੰਡੀਗੜ੍ਹ 4 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਤ ਸਿੰਘ ਦੇ ਪੁੱਤਰ ਜੁਝਾਰ ਸਿੰਘ ਨੂੰ ਆਪਣੇ ਚੈਂਬਰ ਵਿੱਚ ਸਨਮਾਨਿਤ ਕੀਤਾ। ਜੁਝਾਰ ਸਿੰਘ ਅਬੂਧਾਬੀ ਵਿੱਚ ਆਯੋਜਿਤ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸ਼ਿਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਦੁਨੀਆ ਦੇ ਪਹਿਲੇ ਸਿੱਖ ਐਥਲੀਟ ਬਣੇ।
ਉਨ੍ਹਾਂ ਨੇ ਰੂਸੀ ਹੈਵੀਵੇਟ ਅਨਾਤੋਲੀ ਗਾਲੂਸ਼ਕਾ ਨੂੰ ਹਰਾ ਕੇ ਇਹ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ। ਜੁਝਾਰ ਸਿੰਘ ਸ੍ਰੀ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਦੇ ਵਸਨੀਕ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੇ ਜਨੂੰਨ ਅਤੇ ਸਮਰਪਣ ਰਾਹੀਂ ਵਿਸ਼ਵ ਪੱਧਰ ‘ਤੇ ਪੰਜਾਬੀਆਂ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਤਿਭਾਸ਼ਾਲੀ ਨੌਜਵਾਨ ਖਿਡਾਰੀ ਪੰਜਾਬ ਦੀ ਖੇਡ ਸਾਖ ਨੂੰ ਦੁਨੀਆ ਭਰ ਵਿੱਚ ਨਵੀਆਂ ਉਚਾਈਆਂ ‘ਤੇ ਲੈ ਜਾ ਰਹੇ ਹਨ।
ਸੰਧਵਾਂ ਨੇ ਜੁਝਾਰ ਸਿੰਘ ਨੂੰ ਇਸ ਖੇਤਰ ਵਿੱਚ ਹੋਰ ਸਫਲਤਾ ਦੀ ਕਾਮਨਾ ਕੀਤੀ ਅਤੇ ਆਪਣੀ ਖੇਡ ਵਿੱਚ ਉੱਚਾ ਸਥਾਨ ਪ੍ਰਾਪਤ ਕਰਦੇ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ।
ਉਨ੍ਹਾਂ ਨੇ ਕਿਹਾ ਕਿ ਖੇਡਾਂ ਨਸ਼ੇ ਦੀ ਸਮੱਸਿਆ ਨੂੰ ਖਤਮ ਕਰਨ ਦਾ ਇੱਕ ਪ੍ਰਭਾਵਸ਼ਾਲੀ ਸਾਧਨ ਹੋ ਸਕਦੀਆਂ ਹਨ ਅਤੇ ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।
Read More : ਅਮਨ ਅਰੋੜਾ ਨੇ 11 ਪਿੰਡਾਂ ਦੇ 82 ਹੜ੍ਹ ਪੀੜਤਾਂ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਸੌਂਪੇ
