ਸਪੀਕਰ ਸੰਧਵਾਂ ਨੇ ਪੰਜਾਬ ਸਰਕਾਰ ਦੀ ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਸੌਂਪੇ ਜਾਇਦਾਦ ਦੇ ਮਾਲਕੀ ਹੱਕ

ਚੰਡੀਗੜ੍ਹ, 4 ਨਵੰਬਰ 2026: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੂਰਾ ਦੇ ਪਿੰਡ ਹਰੀ ਨੌਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਦੀ
‘ਮੇਰਾ ਘਰ ਮੇਰੇ ਨਾਮ’ ਸਕੀਮ ਅਧੀਨ ਘਰਾਂ ਦੇ ਮਾਲਕੀ ਹੱਕ ਸੌਂਪੇ।

ਸਮਾਗਮ ਦੌਰਾਨ ਸਪੀਕਰ ਸੰਧਵਾਂ ਨੇ ‘ਲਾਲ ਲਕੀਰ/ਲਾਲ ਡੋਰੇ’ (ਪਿੰਡ ਦੀ ਆਬਾਦੀ ਦੇਹ) ਅੰਦਰ ਰਹਿੰਦੇ ਲੋਕਾਂ ਨੂੰ ਜਾਇਦਾਦ ਦੇ ਮਾਲਕੀ ਹੱਕ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਸਕੀਮ ਆਪਣੇ ਘਰ ਵਿੱਚ ਲੰਮੇ ਸਮੇਂ ਤੋਂ ਰਹਿ ਰਹੇ ਵਸਨੀਕਾਂ ਨੂੰ ਕਾਨੂੰਨੀ ਮਾਨਤਾ ਦਿੰਦੀ ਹੈ, ਜਿਸ ਨਾਲ ਉਨ੍ਹਾਂ ਦੇ ਜਾਇਦਾਦ ਦੇ ਹੱਕ ਸੁਰੱਖਿਅਤ ਹੋਣਗੇ, ਜ਼ਮੀਨੀ ਝਗੜੇ ਘਟਣਗੇ ਅਤੇ ਉਹ ਬੈਂਕਾਂ ਤੋਂ ਆਸਾਨੀ ਨਾਲ ਲੋਨ ਵੀ ਲੈ ਸਕਣਗੇ।

ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ, ਸਥਾਨਕ ਆਗੂ ਅਤੇ ਪਿੰਡ ਵਾਸੀ ਹਾਜ਼ਰ ਸਨ। ਲਾਭਪਾਤਰੀਆਂ ਨੇ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕੀ ਹੱਕ ਸੁਰੱਖਿਅਤ ਕਰਨ ਅਤੇ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Read More: ਈਡੀ ਨੇ ਆਪ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਛਾਪਾ ਮਾਰਿਆ

Leave a Reply

Your email address will not be published. Required fields are marked *