Speaker Sandhwan

ਸਪੀਕਰ ਸੰਧਵਾਂ ਵੱਲੋਂ ਸਿਵਲ ਸੇਵਾਵਾਂ ਪ੍ਰੀਖਿਆ ਪਾਸ ਕਰਨ ਵਾਲੇ ਹੋਣਹਾਰ ਵਿਦਿਆਰਥੀ ਸਨਮਾਨਿਤ

ਵਿਧਾਨ ਸਭਾ ‘ਚ ਕਰਵਾਇਆ ਵਿਸ਼ੇਸ਼ ਸਮਾਗਮ; ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ ਸਮੇਤ ਕਈ ਨੌਜਵਾਨਾਂ ਦੀ ਸਫ਼ਲਤਾ ਦੀ ਸ਼ਲਾਘਾ

ਚੰਡੀਗੜ੍ਹ, 18 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸੂਬੇ ਦਾ ਨਾਂ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਧਾਨ ਸਭਾ ਵਿਖੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਜਨੂੰਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਹ ਨੌਜਵਾਨ ਦੇਸ਼ ਦਾ ਭਵਿੱਖ ਹਨ।

ਸਮਾਗਮ ਦੌਰਾਨ ਅਮਨ ਅਲੂਣ, ਰਸਨੀਤ ਕੌਰ, ਮਨਪ੍ਰੀਤ ਕੌਰ, ਜਯੰਤ ਗਰਗ ਅਤੇ ਕ੍ਰਿਤਿਕਾ ਚੌਧਰੀ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪਟਿਆਲਾ ਦੀਆਂ ਧੀਆਂ ਸਿਮਰਨਦੀਪ ਕੌਰ ਤੇ ਰਸਨੀਤ ਕੌਰ, ਬਲਾਚੌਰ ਦੀ ਕ੍ਰਿਤਿਕਾ ਚੌਧਰੀ, ਅਤੇ ਮਾਨਸਾ ਦੀ ਮਨਪ੍ਰੀਤ ਕੌਰ ਤੇ ਆਕ੍ਰਿਤੀ ਸਿੰਗਲਾ ਦੇ ਪ੍ਰਦਰਸ਼ਨ ਦੀ ਵੀ ਖਾਸ ਸ਼ਲਾਘਾ ਕੀਤੀ ਗਈ।

ਸਪੀਕਰ ਸੰਧਵਾਂ ਨੇ ਨਵੇਂ ਚੁਣੇ ਅਧਿਕਾਰੀਆਂ ਨੂੰ ਨਸੀਹਤ ਦਿੱਤੀ ਕਿ ਉਹ ‘ਕਲਮ ਅਤੇ ਕੁਰਸੀ’ ਦੀ ਵਰਤੋਂ ਲੋਕਾਂ ਦੀ ਭਲਾਈ, ਸੱਚਾਈ ਅਤੇ ਇਮਾਨਦਾਰੀ ਨਾਲ ਕਰਨ। ਉਨ੍ਹਾਂ ਕਿਹਾ ਕਿ ਮਜ਼ਬੂਤ ਇਰਾਦਿਆਂ ਨਾਲ ਕੋਈ ਵੀ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।

ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਗੋਲਡੀ ਕੰਬੋਜ ਅਤੇ ਹੋਰ ਕਈ ਪ੍ਰਮੁੱਖ ਆਗੂ ਵੀ ਹਾਜ਼ਰ ਸਨ।

Read More : ਵਨ ਸਟਾਪ ਸੈਂਟਰਾਂ ਰਾਹੀਂ 17,651 ਔਰਤਾਂ ਨੂੰ ਮਿਲੀ ਮੁਫ਼ਤ ਸਹਾਇਤਾ : ਡਾ. ਬਲਜੀਤ ਕੌਰ

Leave a Reply

Your email address will not be published. Required fields are marked *