ਉਪ-ਕੁਲਪਤੀ ਡਾ. ਗਿੱਲ

ਸਪੋਰਟਸ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਗਿੱਲ ਵੱਲੋਂ ਰਾਜਪਾਲ ਨਾਲ ਮੁਲਾਕਾਤ

ਯੂਨੀਵਰਸਿਟੀ ਨੂੰ ਨਵੀਆਂ ਬੁਲੰਦੀਆਂ ’ਤੇ ਲਿਜਾਣ ਲਈ ਤਿੰਨ ਸਾਲਾਂ ਦਾ ‘ਰੋਡਮੈਪ’ ਪੇਸ਼; ਰਾਜਪਾਲ ਨੇ ਦਿੱਤਾ ਪੂਰਨ ਸਹਿਯੋਗ ਦਾ ਭਰੋਸਾ

ਚੰਡੀਗੜ੍ਹ, 14 ਫਰਵਰੀ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ ਨਵੇਂ ਬਣੇ ਉਪ-ਕੁਲਪਤੀ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਅੱਜ ਪੰਜਾਬ ਦੇ ਰਾਜਪਾਲ ਅਤੇ ਯੂਨੀਵਰਸਿਟੀ ਦੇ ਕੁਲਪਤੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਅਹੁਦਾ ਸੰਭਾਲਣ ਉਪਰੰਤ ਆਪਣੀ ਪਲੇਠੀ ਮੁਲਾਕਾਤ ਦੌਰਾਨ ਉਨ੍ਹਾਂ ਨੇ ਰਾਜਪਾਲ ਨੂੰ ਯੂਨੀਵਰਸਿਟੀ ’ਚ ਚੱਲ ਰਹੀਆਂ ਅਕਾਦਮਿਕ ਗਤੀਵਿਧੀਆਂ, ਬੁਨਿਆਦੀ ਢਾਂਚੇ ਅਤੇ ਸੰਸਥਾਗਤ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਡਾ. ਗਿੱਲ ਨੇ ਯੂਨੀਵਰਸਿਟੀ ਦੇ ਵਿਕਾਸ ’ਚ ਤੇਜ਼ੀ ਲਿਆਉਣ ਅਤੇ ਇਸ ਨੂੰ ਖੇਡਾਂ ਦੇ ਖੇਤਰ ’ਚ ਇਕ ਮੋਹਰੀ ਸੰਸਥਾ ਵਜੋਂ ਸਥਾਪਤ ਕਰਨ ਦੇ ਉਦੇਸ਼ ਨਾਲ ਤਿੰਨ ਸਾਲਾਂ ਦਾ ਵਿਸਥਾਰਤ ਰੋਡਮੈਪ ਵੀ ਪੇਸ਼ ਕੀਤਾ। ਇਸ ਦੌਰਾਨ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਯੂਨੀਵਰਸਿਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖੇਡ ਸਿੱਖਿਆ, ਖੋਜ ਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੁਲਾਕਾਤ ਦੌਰਾਨ ਨੌਜਵਾਨਾਂ ਦੀ ਖੇਡ ਪ੍ਰਤਿਭਾ ਨੂੰ ਨਿਖਾਰਨ ਅਤੇ ਪੰਜਾਬ ਨੂੰ ਖੇਡਾਂ ’ਚ ਉੱਤਮਤਾ ਦੇ ਕੇਂਦਰ ਵਜੋਂ ਉਭਾਰਨ ਦੀ ਜ਼ਰੂਰਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਉਪ-ਕੁਲਪਤੀ ਨੇ ਵਿਸ਼ਵਾਸ ਦਿਵਾਇਆ ਕਿ ਯੂਨੀਵਰਸਿਟੀ ਆਉਣ ਵਾਲੇ ਸਮੇਂ ’ਚ ਸੂਬੇ ਦੇ ਖਿਡਾਰੀਆਂ ਲਈ ਮੀਲ ਦਾ ਪੱਥਰ ਸਾਬਤ ਹੋਵੇਗੀ।

Read More : ਮਨੁੱਖਤਾ ਸ਼ਰਮਸਾਰ : ਮੰਦਬੁੱਧੀ ਨੌਜਵਾਨ ਨੂੰ ਸ਼ਰਾਬ ਪਿਆ ਕੇ ਕੁੱਤੇ ਤੋਂ ਕਰਵਾਇਆ ਕੁਕਰਮ

Leave a Reply

Your email address will not be published. Required fields are marked *