Amritsar

ਘੱਲੂਘਾਰੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ – ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ 6 ਜੂਨ ਨੂੰ ਹੋਣ ਵਾਲੇ ਸਾਲਾਨਾ ਸ਼ਹੀਦੀ ਸਮਾਗਮ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ।

ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।

ਇਸ ਦੌਰਾਨ ਐਡ. ਧਾਮੀ ਨੇ ਕਿਹਾ ਕਿ ਜੂਨ 1984 ’ਚ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਕਰੂਰ ਕਾਰੇ ਨੇ ਸਿੱਖ ਕੌਮ ਨੂੰ ਡੂੰਘੇ ਜ਼ਖ਼ਮ ਦਿੱਤੇ ਹਨ, ਜੋ ਕੌਮ ਕਦੇ ਵੀ ਭੁੱਲ ਨਹੀਂ ਸਕਦੀ। ਇਸ ਘੱਲੂਘਾਰੇ ਵਿਚ ਜਿਥੇ ਅਨੇਕਾਂ ਸ਼ਹਾਦਤਾਂ ਹੋਈਆਂ, ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਵੀ ਗੋਲੀਆਂ ਲੱਗਣ ਕਾਰਨ ਜ਼ਖਮੀ ਹੋਏ। ਉਨ੍ਹਾਂ ਕਿਹਾ ਕਿ ਘੱਲੂਘਾਰੇ ਦੀ ਯਾਦ ’ਚ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰ ਕੇ ਸ਼ਹੀਦਾਂ ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ।

ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ 6 ਜੂਨ ਨੂੰ ਹੋ ਰਹੇ ਸ਼ਹੀਦੀ ਸਮਾਗਮ ਸਮੇਂ ਮਰਿਅਾਦਾ ਨੂੰ ਧਿਆਨ ਵਿਚ ਰੱਖਦਿਆਂ ਸਮੂਹ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਮੈਂਬਰ ਭਾਈ ਮਨਜੀਤ ਸਿੰਘ, ਓ. ਐੱਸ. ਡੀ. ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ, ਫੈੱਡਰੇਸ਼ਨ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ ਆਦਿ ਹਾਜ਼ਰ ਸਨ।

Read More : ਮੁਲਜ਼ਮ ਨੂੰ ਫੜਨ ਗਈ ਪੁਲਸ ’ਤੇ ਪਿਉ-ਪੁੱਤ ਵੱਲੋਂ ਹਮਲਾ

Leave a Reply

Your email address will not be published. Required fields are marked *