Sri Anandpur Sahib

‘ਸ੍ਰੀ ਅਨੰਦਪੁਰ ਸਾਹਿਬ ਨੂੰ ਚਿੱਟੇ ਰੰਗ ਨਾਲ ਸਜਾਇਆ ਜਾਵੇਗਾ’

ਸ੍ਰੀ ਅਨੰਦਪੁਰ ਸਾਹਿਬ, 12 ਨਵੰਬਰ : ਇਤਿਹਾਸਕ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਅਧਿਆਤਮਿਕ ਅਤੇ ਇਤਿਹਾਸਕ ਮਾਹੌਲ ਨੂੰ ਸਿਖਰਾਂ ’ਤੇ ਲੈ ਜਾਣ ਲਈ ਅਹਿਮ ਕਦਮ ਚੁੱਕਦਿਆਂ, ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਅੱਜ ”ਵ੍ਹਾਈਟ ਸਿਟੀ” ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।

ਕਿਲ੍ਹਾ ਅਨੰਦਗੜ੍ਹ ਸਾਹਿਬ ਤੋਂ ਕਾਰ ਸੇਵਾ ਵਾਲੇ ਬਾਬਾ ਸਤਨਾਮ ਸਿੰਘ ਜੀ ਵੱਲੋਂ ਅਰਦਾਸ ਕਰਨ ਤੋਂ ਬਾਅਦ, ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਸਥਾਨਕ ਬੱਸ ਸਟੈਂਡ ਤੋਂ ਪੂਰੇ ਸ਼ਹਿਰ ਨੂੰ ਚਿੱਟੇ ਰੰਗ ਨਾਲ ਰੰਗਣ ਲਈ ਪੇਂਟ ਬੁਰਸ਼ ਨਾਲ ਇਸ ਅਭਿਲਾਸ਼ੀ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।

ਇਸ ਪ੍ਰੋਜੈਕਟ ਦੇ ਦ੍ਰਿਸ਼ਟੀਕੋਣ ਬਾਰੇ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ “ਅੱਜ, ਅਸੀਂ ਸ੍ਰੀ ਅਨੰਦਪੁਰ ਸਾਹਿਬ ਨੂੰ ਸੁੰਦਰਤਾ, ਸ਼ਾਂਤੀ ਅਤੇ ਸ਼ਰਧਾ ਦਾ ਚਾਨਣ ਮੁਨਾਰਾ ਬਣਾਉਣ ਦੇ ਰਾਹ ”ਤੇ ਨਿਕਲੇ ਹਾਂ।

ਸਾਰੇ ਭਾਈਚਾਰਿਆਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਨੂੰ ਉਜਾਗਰ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ ਕਿ ਲੋਕ ਭਲਾਈ ਨੂੰ ਸਮਰਪਿਤ ਵਿਅਕਤੀਆਂ ਨੇ ਸ਼ੁਰੂਆਤੀ ਪੜਾਅ ਲਈ ਪਹਿਲਾਂ ਹੀ 20,000 ਲੀਟਰ ਤੋਂ ਵੱਧ ਚਿੱਟੇ ਰੰਗ ਦਾ ਯੋਗਦਾਨ ਪਾਇਆ ਹੈ।

ਨੌਜਵਾਨਾਂ ਅਤੇ ਪੰਚਾਇਤਾਂ ਨੂੰ ਇਸ ਵਿਸ਼ਾਲ ਸੇਵਾ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, “ਅਸੀਂ ਅਗਲੇ ਪੰਜ ਤੋਂ ਸੱਤ ਦਿਨਾਂ ਵਿੱਚ ਹਰ ਗਲੀ ਅਤੇ ਹਰ ਮੁਹੱਲੇ ਨੂੰ ਰੰਗ ਕਰਾਂਗੇ ਅਤੇ ਇਹ ਯਕੀਨੀ ਬਣਾਵਾਂਗੇ ਕਿ ਚਿੱਟੇ ਰੰਗ ਨਾਲ ਇਸ ਪਵਿੱਤਰ ਨਗਰੀ ਨੂੰ ਸੁੰਦਰ ਅਤੇ ਸਾਫ਼-ਸੁਥਰਾ ਬਣਾਇਆ ਜਾਵੇ।”

ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਆਈਏਐਸ, ਡਾ.ਸੰਜੀਵ ਗੌਤਮ ਜਿਲ੍ਹਾਂ ਪ੍ਰਧਾਨ, ਦੀਪਕ ਸੋਨੀ ਮੀਡੀਆ ਕੋਆਰਡੀਨੇਟਰ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ ਸਮੇਤ ਪ੍ਰਸਾਸ਼ਨ ਦੇ ਅਧਿਕਾਰੀ, ਯੂਥ ਕਲੱਬ, ਕੋਂਸਲਰ, ਪੰਚ, ਸਰਪੰਚ, ਪਤਵੰਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

Read More : ਤਰਨਤਾਰਨ ਜ਼ਿਮਨੀ ਚੋਣ : 60.95 ਫ਼ੀਸਦੀ ਹੋਈ ਵੋਟਿੰਗ

Leave a Reply

Your email address will not be published. Required fields are marked *