CM Mann

ਪੰਜਾਬ ਦਾ 24ਵਾਂ ਜ਼ਿਲਾ ਬਣੇਗਾ ਸ੍ਰੀ ਅਨੰਦਪੁਰ ਸਾਹਿਬ !

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਐਲਾਨ ਸਕਦੀ ਹੈ ਸੂਬਾ ਸਰਕਾਰ

ਚੰਡੀਗੜ੍ਹ, 8 ਅਕਤੂਬਰ : ਸੂਬਾ ਸਰਕਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ 24ਵਾਂ ਜ਼ਿਲਾ ਐਲਾਨ ਸਕਦੀ ਹੈ। ਇਸ ਨੂੰ ਲੈ ਕੇ ਕਵਾਇਦ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਸੂਬਾ ਸਰਕਾਰ ਨੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ, ਜੋ ਇਸ ਜ਼ਿਲੇ ਵਿਚ ਸ਼ਾਮਲ ਕੀਤੇ ਜਾ ਸਕਦੇ ਹਨ। ਸੂਬਾ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ ’ਤੇ ਮਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਵਿਚ ਕਈ ਪ੍ਰੋਗਰਾਮ ਉਲੀਕੇ ਗਏ ਹਨ। ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।

ਇਸ ਸਮੇਂ ਸ੍ਰੀ ਅਨੰਦਪੁਰ ਸਾਹਿਬ ਜ਼ਿਲਾ ਰੋਪੜ ਦਾ ਹਿੱਸਾ ਹੈ, ਜਿਸ ਦੇ ਤਿੰਨ ਵਿਧਾਨ ਸਭਾ ਹਲਕੇ ਰੋਪੜ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਚਮਕੌਰ ਸਾਹਿਬ ਹਨ। ਸ੍ਰੀ ਅਨੰਦਪੁਰ ਸਾਹਿਬ ਦੇ ਗੁਆਂਢੀ ਜ਼ਿਲੇ ਹੁਸ਼ਿਆਰਪੁਰ ਵਿਚ 6 ਸੀਟਾਂ ਹਨ। ਚਰਚਾ ਹੈ ਕਿ ਇਸ ਜ਼ਿਲੇ ਦੀਆਂ ਇਕ ਜਾਂ ਦੋ ਸੀਟਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਸ਼ਾਮਲ ਕੀਤਾ ਜਾ ਸਕਦਾ ਹੈ।

ਵਿਭਾਗੀ ਸੂਤਰਾਂ ਦਾ ਕਹਿਣਾ ਹੈ ਕਿ ਇਕ ਨਵਾਂ ਜ਼ਿਲਾ ਬਣਾਉਣ ਲਈ ਸਿਰਫ਼ ਨਵੇਂ ਬੁਨਿਆਦੀ ਢਾਂਚੇ ਲਈ ₹560 ਕਰੋੜ ਰੁਪਏ ਦੀ ਲੋੜ ਹੈ, ਜਿਸ ਵਿਚ ਸਾਰੇ ਜ਼ਿਲਾ ਪੱਧਰੀ ਅਧਿਕਾਰੀਆਂ ਲਈ ਦਫ਼ਤਰ ਅਤੇ ਰਿਹਾਇਸ਼ ਸ਼ਾਮਲ ਹਨ। ਇਸ ਤੋਂ ਇਲਾਵਾ ਨਵੀਆਂ ਜ਼ਿਲ ਅਦਾਲਤਾਂ ਅਤੇ ਉਨ੍ਹਾਂ ਵਿਚ ਕੰਮ ਕਰਨ ਵਾਲੇ ਜੱਜਾਂ ਲਈ ਰਿਹਾਇਸ਼ਾਂ ਦੀ ਵੀ ਲੋੜ ਹੈ।

ਇਸ ਤੋਂ ਇਲਾਵਾ ਹਰੇਕ ਨਵੇਂ ਜ਼ਿਲੇ ਵਿਚ ਵਾਧੂ ਅਧਿਕਾਰੀਆਂ ਅਤੇ ਸਟਾਫ ’ਤੇ ਖਰਚ ਕਰਨ ਨਾਲ ₹18 ਕਰੋੜ ਰੁਪਏ ਪ੍ਰਤੀ ਮਹੀਨਾ ਤਨਖਾਹ ਵਾਧਾ ਹੋਣ ਦੀ ਉਮੀਦ ਹੈ। ਇਹ ਵਾਧੂ ਖਰਚਾ ਸਰਕਾਰ ਲਈ, ਜੋ ਪਹਿਲਾਂ ਹੀ ਵਿੱਤੀ ਕਮੀਆਂ ਨਾਲ ਜੂਝ ਰਹੀ ਹੈ, ਨੂੰ ਸਹਿਣਾ ਮੁਸ਼ਕਲ ਹੋਵੇਗਾ।

Read More : ਕੇਂਦਰੀ ਰਾਜ ਮੰਤਰੀ ਵੱਲੋਂ ਸਮਾਣਾ ਤੇ ਰਾਜਪੁਰਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ

Leave a Reply

Your email address will not be published. Required fields are marked *