ਭਾਰਤੀ ਚੋਣ ਕਮਿਸ਼ਨ ਦੇ ਹੁਕਮ ’ਤੇ ਹੋਈ ਕਾਰਵਾਈ, ਅੰਮ੍ਰਿਤਸਰ ਕਮਿਸ਼ਨਰ ਭੁੱਲਰ ਨੂੰ ਦਿੱਤਾ ਵਾਧੂ ਚਾਰਜ
ਤਰਨਤਾਰਨ, 8 ਨਵੰਬਰ : ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੀ ਐੱਸ.ਐੱਸ.ਪੀ. ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ, ਜਿਨ੍ਹਾਂ ਦੀ ਜਗ੍ਹਾ ਕਮਿਸ਼ਨਰ ਆਫ ਪੁਲਸ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੂੰ ਤੁਰੰਤ ਪ੍ਰਭਾਵ ਨਾਲ ਐੱਸ.ਐੱਸ.ਪੀ. ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਜਾਣਕਾਰੀ ਅਨੁਸਾਰ ਬੀਤੇ ਦਿਨ ਮੌਜੂਦਾ ਕੌਂਸਲਰ ਅਤੇ ਕੁਝ ਸਰਪੰਚਾਂ ਸਮੇਤ ਹੋਰ ਵਰਕਰਾਂ ਨੂੰ ਪੁਲਸ ਵੱਲੋਂ ਨਾਜਾਇਜ਼ ਤੌਰ ’ਤੇ ਹਿਰਾਸਤ ਵਿਚ ਲੈ ਲਿਆ ਗਿਆ ਸੀ, ਜਿਨ੍ਹਾਂ ਨੂੰ ਬਾਅਦ ਵਿਚ ਦੂਸਰੇ ਜ਼ਿਲੇ ਦੇ ਥਾਣਿਆਂ ਵਿਚ ਭੇਜ ਦਿੱਤਾ ਗਿਆ। ਇਸ ਧੱਕੇਸ਼ਾਹੀ ਖਿਲਾਫ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ 62 ਚੌਕ ਤਰਨਤਰਨ ਵਿਖੇ ਬੀਤੇ ਦਿਨ ਆਪਣੇ ਵਰਕਰਾਂ ਸਮੇਤ ਪੁਲਸ ਪ੍ਰਸ਼ਾਸਨ ਖਿਲਾਫ ਰੋਸ ਧਰਨਾ ਵੀ ਲਗਾਇਆ ਗਿਆ ਸੀ।
ਇਸ ਧਰਨੇ ਤੋਂ ਬਾਅਦ ਜ਼ਿਲਾ ਚੋਣ ਅਧਿਕਾਰੀ ਅਤੇ ਤਾਇਨਾਤ ਕੀਤੇ ਗਏ ਅਬਜ਼ਰਵਰਾਂ ਰਾਹੀਂ ਭਾਰਤੀ ਚੋਣ ਕਮਿਸ਼ਨ ਨੂੰ ਐੱਸ. ਐੱਸ. ਪੀ. ਡਾ. ਰਵਜੋਤ ਗਰੇਵਾਲ ਦੀ ਧੱਕੇਸ਼ਾਹੀ ਖਿਲਾਫ ਸ਼ਿਕਾਇਤ ਕੀਤੀ ਗਈ ਸੀ, ਜਿਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ਨੀਵਾਰ ਨੂੰ ਜ਼ਿਲੇ ਦੀ ਐੱਸ.ਐੱਸ.ਪੀ. ਰਵਜੋਤ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।
Read More : ਮਾਨ ਸਰਕਾਰ 10,000 ਤੋਂ ਵੱਧ ਪੇਂਡੂ ਨੌਜਵਾਨਾਂ ਨੂੰ ਬੌਸ ਬਣਨ ਦਾ ਦਿੰਦੀ ਹੈ ਮੌਕਾ
