ਚੰਡੀਗੜ੍ਹ, 5 ਜਨਵਰੀ : ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਗੁਰਦਾਸਪੁਰ ਤੇ ਤਰਨਤਾਰਨ ਦੀਆਂ ਗ੍ਰਾਮ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਲਈ ਚੋਣਾਂ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।
ਜ਼ਿਲਾ ਗੁਰਦਾਸਪੁਰ ’ਚ ਕਲਾਨੌਰ ਮੋਜੋਵਾਲ, ਕਲਾਨੌਰ ਪੁਰਾਣੀ, ਕਲਾਨੌਰ ਪੀ.ਏ.ਪੀ., ਕਲਾਨੌਰ ਚੱਕਰੀ, ਕਲਾਨੌਰ ਢੱਕੀ, ਕਲਾਨੌਰ ਜ਼ੈਲਦਾਰਾ ਅਤੇ ਜ਼ਿਲਾ ਤਰਨਤਾਰਨ ’ਚ ਕਾਜ਼ੀ ਕੋਟ, ਕੱਕਾ ਕੰਡਿਆਲਾ,ਪੰਡੋਰੀ ਗੋਲਾ, ਮਾੜੀ ਕੰਬੋਕੇ ’ਚ ਚੋਣਾਂ ਕਰਵਾਈਆਂ ਜਾਣੀਆਂ ਹਨ।
ਨੋਟੀਫਾਈਡ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਮ ਮਿਤੀ 8 ਜਨਵਰੀ ਹੈ। ਵੋਟਾਂ 18 ਜਨਵਰੀ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਖ਼ਤਮ ਤੋਂ ਤੁਰੰਤ ਬਾਅਦ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ।
ਇਨ੍ਹਾਂ ਸਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਅਧਿਕਾਰ ਖੇਤਰ ਵਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ ਅਤੇ ਚੋਣ ਪ੍ਰਕਿਰਿਆ ਖ਼ਤਮ ਹੋਣ ਦੀ ਮਿਤੀ (19 ਜਨਵਰੀ)ਤੱਕ ਲਾਗੂ ਰਹੇਗਾ ।
ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਗੁਰਦਾਸਪੁਰ ਅਤੇ ਤਰਨਤਾਰਨ ਨੂੰ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
Read More : ਪਤੀ ਨਾਸਿਰ ਹੁਸੈਨ ਸਮੇਤ ਸਰਬਜੀਤ ਕੌਰ ਗ੍ਰਿਫਤਾਰ
