ਦਰਦਨਾਕ ਹਾਦਸਾ

ਆਵਾਰਾ ਕੁੱਤਿਆਂ ਨੇ 2 ਸਾਲਾ ਬੱਚੇ ਨੂੰ ਨੋਚ-ਨੋਚ ਕੇ ਮਾਰਿਆ

ਘਰ ਦੇ ਬਾਹਰ ਖੇਡ ਰਹੇ ਮਾਸੂਮ ਨੂੰ ਕੁੱਤਿਆਂ ਦੇ ਝੁੰਡ ਨੇ ਬਣਾਇਆ ਸ਼ਿਕਾਰ, ਪਰਿਵਾਰ ’ਚ ਮਾਤਮ

ਗੁਰਦਾਸਪੁਰ, 5 ਮਾਰਚ : ਜ਼ਿਲਾ ਗੁਰਦਾਸਪੁਰ ਦੇ ਅਧੀਨ ਪੈਂਦੇ ਪਿੰਡ ਫ਼ਤਿਹਨੰਗਲ ’ਚ ਇਕ ਬੇਹੱਦ ਮੰਦਭਾਗੀ ਘਟਨਾ ਸਾਹਮਣੇ ਆਈ ਹੈ। ਇੱਥੇ ਘਰ ਦੇ ਬਾਹਰ ਖੇਡ ਰਹੇ ਇਕ 2 ਸਾਲਾਂ ਦੇ ਬੱਚੇ ਨੂੰ ਆਵਾਰਾ ਕੁੱਤਿਆਂ ਦੇ ਝੁੰਡ ਨੇ ਆਪਣਾ ਸ਼ਿਕਾਰ ਬਣਾ ਲਿਆ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਦੋ ਸਾਲਾ ਮਾਸੂਮ ਸਮਾਇਲ ਪੁੱਤਰ ਇੰਦਰਆਸ ਆਪਣੇ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਅਚਾਨਕ ਆਵਾਰਾ ਕੁੱਤਿਆਂ ਦੇ ਇਕ ਝੁੰਡ ਨੇ ਉਸ ਨੂੰ ਘੇਰ ਲਿਆ। ਕੁੱਤਿਆਂ ਨੇ ਬੱਚੇ ਨੂੰ ਬੁਰੀ ਤਰ੍ਹਾਂ ਨੋਚਣਾ ਸ਼ੁਰੂ ਕਰ ਦਿੱਤਾ। ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਰੌਲਾ ਪਾਉਣ ਤੋਂ ਬਾਅਦ ਜਦੋਂ ਬੱਚੇ ਨੂੰ ਕੁੱਤਿਆਂ ਤੋਂ ਛੁਡਵਾਇਆ ਗਿਆ, ਉਦੋਂ ਤੱਕ ਉਹ ਗੰਭੀਰ ਜ਼ਖ਼ਮੀ ਹੋ ਚੁੱਕਾ ਸੀ।

ਪਰਿਵਾਰਕ ਮੈਂਬਰਾਂ ਨੇ ਤੁਰੰਤ ਬੱਚੇ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਇਲਾਜ ਦੀ ਸਮੀਖਿਆ ਕਰਨ ਦੌਰਾਨ ਹੀ ਬੱਚੇ ਨੇ ਦਮ ਤੋੜ ਦਿੱਤਾ। ਮਾਸੂਮ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਿੰਡ ਅਤੇ ਪਰਿਵਾਰ ’ਚ ਸੋਗ ਦੀ ਲਹਿਰ ਦੌੜ ਗਈ ਹੈ। ਸਥਾਨਕ ਨਿਵਾਸੀਆਂ ਨੇ ਪ੍ਰਸ਼ਾਸਨ ਤੋਂ ਆਵਾਰਾ ਕੁੱਤਿਆਂ ਦੀ ਵਧ ਰਹੀ ਸਮੱਸਿਆ ਦਾ ਹੱਲ ਕਰਨ ਦੀ ਮੰਗ ਕੀਤੀ ਹੈ।

Read More : ਇੱਕੋ ਦਿਨ ਜਨਮੇ ਦੋਵੇਂ ਦੋਸਤਾਂ ਦੀ ਇਕੱਠਿਆਂ ਹੋਈ ਮੌਤ

Leave a Reply

Your email address will not be published. Required fields are marked *