ਡੇਂਗੂ ਤੇ ਮਲੇਰੀਆ ਨੂੰ ਰੋਕਣ ਲਈ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਜਵਾਬਦੇਹੀ ਤੈਅ ਕਰਨ ਲਈ ਕਿਹਾ
ਚੰਡੀਗੜ੍ਹ, 29 ਅਪ੍ਰੈਲ : ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜ ਦੇ ਸਮੂਹ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਜਨਿਤ ਬਿਮਾਰੀਆਂ ਦੇ ਫੈਲਣ ਨੂੰ ਰੋਕਣ ਲਈ ਆਪਣੇ-ਆਪਣੇ ਖੇਤਰਾਂ ਵਿੱਚ ਤੁਰੰਤ ਅਤੇ ਵਿਆਪਕ ਫੌਗਿੰਗ ਕਰਵਾਈ ਜਾਵੇ।
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਚਿੰਤਾ ਪ੍ਰਗਟਾਈ ਕਿ ਡੇਂਗੂ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਜਨਤਕ ਸਿਹਤ ਲਈ ਵੱਡਾ ਖ਼ਤਰਾ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਕਤੂਬਰ ਤੱਕ ਚੱਲਣ ਵਾਲੇ ਪੀਕ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਫੌਗਿੰਗ ਦਾ ਕੰਮ ਨਿਯਮਿਤ ਤੌਰ ‘ਤੇ ਜਾਰੀ ਰੱਖਿਆ ਜਾਵੇ।
ਉਨ੍ਹਾਂ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਥਿਤੀ ਦੀ ਨਿਰੰਤਰ ਨਿਗਰਾਨੀ ਕਰਨ ਅਤੇ ਚੁੱਕੇ ਗਏ ਕਦਮਾਂ ਦੀ ਵਿਸਤ੍ਰਿਤ ਰਿਪੋਰਟ ਜਲਦੀ ਹੀ ਉਨ੍ਹਾਂ ਦੇ ਦਫ਼ਤਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਕੰਮ ਵਿੱਚ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।
Read More : ਮੁੱਖ ਮੰਤਰੀ ਮਾਨ ਨੇ ਪੇਸ਼ ਕੀਤਾ ਵਿਦੇਸ਼ੀ ਦੌਰੇ ਦਾ ਰਿਪੋਰਟ ਕਾਰਡ; ਪੰਜਾਬ ਵਿਚ ਆਵੇਗਾ ਵੱਡਾ ਨਿਵੇਸ਼
