ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿਚ ਭਰਿਆ 5 ਫੁੱਟ ਪਾਣੀ
ਗੁਰਦਾਸਪੁਰ, 27 ਅਗਸਤ : ਜ਼ਿਲਾ ਗੁਰਦਾਸਪੁਰ ਦੇ ਕਸਬਾ ਦੋਰਾਂਗਲਾ ਵਿਚ ਸਥਿਤ ਜਵਾਹਰ ਨਵੋਦਿਆ ਵਿਦਿਆਲਿਆ ਵਿਚ ਸੈਂਕੜੇ ਵਿਦਿਆਰਥੀ ਹੜ੍ਹ ਦੇ ਪਾਣੀ ਵਿਚ ਫਸ ਗਏ ਹਨ।
ਜਾਣਕਾਰੀ ਅਨੁਸਾਰ ਰਾਵੀ ਦਰਿਆ ਦਾ ਪਾਣੀ ਕੰਢਿਆਂ ਨੂੰ ਪਾਰ ਕਰ ਕੇ ਲਗਭਗ 9 ਕਿਲੋਮੀਟਰ ਦੂਰ ਪਹੁੰਚ ਗਿਆ ਹੈ ਅਤੇ ਇਹ ਪਾਣੀ ਤੇਜ਼ੀ ਨਾਲ ਕਲਾਨੌਰ ਵੱਲ ਵਧ ਰਿਹਾ ਹੈ, ਜਿਸ ਕਾਰਨ ਨੇੜਲੇ ਸਾਰੇ ਪਿੰਡ ਹੜ੍ਹ ਦੀ ਲਪੇਟ ਵਿਚ ਆ ਰਹੇ ਹਨ। ਇਸ ਦੌਰਾਨ ਜਵਾਹਰ ਨਵੋਦਿਆ ਵਿਦਿਆਲਿਆ ਦਬੂੜੀ ਵਿਚ ਕਰੀਬ 5 ਫੁੱਟ ਪਾਣੀ ਜਮ੍ਹਾਂ ਹੋ ਗਿਆ ਹੈ।
ਪ੍ਰਿੰਸੀਪਲ ਨਰੇਸ਼ ਕੁਮਾਰ ਅਨੁਸਾਰ ਸਕੂਲ ਵਿਚ ਵੱਖ-ਵੱਖ ਜਮਾਤਾਂ ਦੇ ਕੁੱਲ 400 ਵਿਦਿਆਰਥੀ ਫਸੇ ਹੋਏ ਹਨ ਜੋ ਹੋਸਟਲ ਵਿਚ ਰਹਿ ਰਹੇ ਸਨ। ਇਸ ਦੇ ਨਾਲ ਹੀ ਸਕੂਲ ਦੇ 40 ਅਧਿਆਪਕ ਅਤੇ ਸਟਾਫ਼ ਅਤੇ ਉਹ ਖੁਦ ਵੀ ਸਕੂਲ ਵਿਚ ਫਸ ਗਏ ਹਨ। ਪ੍ਰਸ਼ਾਸਨ ਨੂੰ ਮਦਦ ਲਈ ਅਪੀਲ ਕੀਤੀ ਗਈ ਹੈ। ਉਮੀਦ ਹੈ ਕਿ ਪ੍ਰਸ਼ਾਸਨ ਜਲਦੀ ਹੀ ਵਿਦਿਆਰਥੀਆਂ ਨੂੰ ਕੱਢਣਾ ਸ਼ੁਰੂ ਕਰ ਦੇਵੇਗਾ।
Read More : ਰਾਜਿੰਦਰਾ ਹਸਪਤਾਲ ਵਿਚ ਵਾਪਰੀ ਹੈਰਾਨੀਜਨਕ ਘਟਨਾ