cm-bhagwant-singh-maan

ਪੰਜਾਬ ’ਚ ਪੈਟਰੋਲ, ਡੀਜ਼ਲ ਅਤੇ ਐੱਲ.ਪੀ.ਜੀ. ਦਾ ਲੋੜੀਂਦਾ ਸਟਾਕ ਉਪਲਬਧ : ਭਗਵੰਤ ਮਾਨ

ਪੰਜਾਬ ’ਚ ਪੈਟਰੋਲ ਪੰਪਾਂ ’ਤੇ ਲੱਗ ਰਹੀਆਂ ਕਤਾਰਾਂ ਦੀ ਹੋਵੇਗੀ ਜਾਂਚ

ਚੰਡੀਗੜ੍ਹ, 28 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ 12 ਦਿਨਾਂ ਦਾ ਪੈਟਰੋਲ, 14 ਦਿਨਾਂ ਦਾ ਡੀਜ਼ਲ ਅਤੇ 6 ਦਿਨਾਂ ਦਾ ਐੱਲ.ਪੀ.ਜੀ. ਸਟਾਕ ਉਪਲਬਧ ਹੈ। ਉਨ੍ਹਾਂ ਸਥਿਤੀ ਸਪੱਸ਼ਟ ਕਰਦੇ ਹੋਏ ਕਿਹਾ ਕਿ ਇਹ ਸਟਾਕ ਐਮਰਜੈਂਸੀ ਹਾਲਤਾਂ ਲਈ ਰਾਖਵਾਂ ਰੱਖਿਆ ਜਾਂਦਾ ਹੈ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਫੀਲਡ ਵਿੱਚ ਜਾ ਕੇ ਪੈਟਰੋਲੀਅਮ ਉਤਪਾਦਾਂ ਅਤੇ ਗੈਸ ਦੀ ਸਪਲਾਈ ਨੂੰ ਸਧਾਰਨ ਬਣਾਉਣ ਲਈ ਕੰਮ ਕਰਨ। ਤੇਲ ਅਤੇ ਗੈਸ ਦੀ ਕਿੱਲਤ ਬਾਰੇ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਸਖ਼ਤੀ ਕਰਨ ਦੇ ਹੁਕਮ ਦਿੱਤੇ ਗਏ ਹਨ।

ਉਨ੍ਹਾਂ ਨੇ ਪੈਟਰੋਲ ਪੰਪਾਂ ’ਤੇ ਲੱਗ ਰਹੀਆਂ ਲੰਬੀਆਂ ਕਤਾਰਾਂ ਨੂੰ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਰਾਜ ਸਰਕਾਰ ਨੇ ਕੇਂਦਰ ਸਰਕਾਰ ਕੋਲ ਐੱਲ.ਪੀ.ਜੀ. ਸਿਲੰਡਰਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਦਾ ਮਾਮਲਾ ਵੀ ਉਠਾਇਆ ਹੈ।

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਦਹਿਸ਼ਤ ’ਚ ਨਾ ਆਉਣ ਕਿਉਂਕਿ ਸੂਬੇ ’ਚ ਤੇਲ ਦੀ ਕੋਈ ਕਮੀ ਨਹੀਂ ਹੈ।

Read More : ਟੀ.ਵੀ. ਅਦਾਕਾਰ ਨੇ ਕੀਤਾ ਘਰੇਲੂ ਨੌਕਰਾਣੀ ਦਾ ਕਤਲ

Leave a Reply

Your email address will not be published. Required fields are marked *