ਕਿਹਾ-ਪੰਜਾਬ, ਪੰਜਾਬੀ, ਖ਼ਾਲਸਾ ਪੰਥ ਤੇ ਅਕਾਲੀ ਦਲ ਦੇ ਵੱਕਾਰ ਨਾਲ ਕਦੇ ਸਮਝੌਤਾ ਨਹੀਂ ਕਰਾਂਗਾ
ਸਿਆਸੀ ਆਗੂਆਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ 98ਵੇਂ ਜਨਮਦਿਨ ’ਤੇ ਭੇਟ ਕੀਤੀ ਸ਼ਰਧਾਂਜਲੀ
ਸ੍ਰੀ ਮੁਕਤਸਰ ਸਾਹਿਬ, 8 ਦਸੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2027 ਦੀ ਵਿਧਾਨ ਸਭਾ ਚੋਣ ਗਿੱਦੜਬਾਹਾ ਤੋਂ ਲੜਨ ਦਾ ਐਲਾਨ ਕੀਤਾ ਹੈ। ਆਪਣੇ ਪਿਤਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ 98ਵੇਂ ਜਨਮ ਦਿਨ ਮੌਕੇ ਆਪਣੇ ਜੱਦੀ ਪਿੰਡ ਬਾਦਲ ’ਚ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਮਾਗਮ ਦੌਰਾਨ ਉਨ੍ਹਾਂ ਨੇ ਇਹ ਫ਼ੈਸਲਾ ਲਿਆ।
ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਦੇ ਨਕਸ਼ੇ ਕਦਮਾਂ ’ਤੇ ਚੱਲਣਗੇ ਅਤੇ ਕਦੇ ਵੀ ਪੰਜਾਬ, ਪੰਜਾਬੀ, ਖ਼ਾਲਸਾ ਪੰਥ ਤੇ ਅਕਾਲੀ ਦਲ ਦੇ ਮਾਣ-ਸਨਮਾਨ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਦੀ ਦਿਲੀ ਇੱਛਾ ਸੀ ਕਿ ਉਹ ਇਸ ਸੀਟ ਤੋਂ ਚੋਣ ਲੜਨ। ਇਸ ਲਈ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਹੈ।
ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਅਸਲ ਮਾਅਨਿਆਂ ਵਿਚ ਵਿਕਾਸ ਪੁਰਸ਼ ਸਨ, ਜਿਹਨਾਂ ਨੇ ਮੁੱਖ ਮੰਤਰੀ ਹੁੰਦਿਆਂ ਹੋਰ ਰਾਜਾਂ ਦੇ ਮੁੱਖ ਮੰਤਰੀਆਂ ਨਾਲੋਂ ਵੱਧ ਕੰਮ ਕੀਤਾ। ਉਨ੍ਹਾਂ ਨੇ ਇਕੱਲਿਆਂ ਹੀ ਕਿਸਾਨਾਂ ਅਤੇ ਗ਼ਰੀਬਾਂ ਦੇ ਜੀਵਨ ’ਚ ਨਿਵੇਕਲੀਆਂ ਸਕੀਮਾਂ ਰਾਹੀਂ ਸੁਧਾਰ ਲਿਆਂਦਾ। ਇਹੀ ਕਾਰਨ ਹੈ ਕਿ ਸਾਰੇ ਲੋਕ ਇਹ ਆਖਦੇ ਸਨ ਕਿ ਬਾਦਲ ਸਾਹਿਬ ਉਨ੍ਹਾਂ ’ਚੋਂ ਹੀ ਸਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਬਾਦਲ ਸਾਹਿਬ ਦੇ ਦਰਸਾਏ ਰਾਹ ’ਤੇ ਚੱਲੇਗਾ। ਉਹ ਇਸ ਵਾਸਤੇ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ। ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਉਨ੍ਹਾਂ ਦੀ ਹਮਾਇਤ ਕਰਨ ਕਿਉਂਕਿ ਹੁਣ ਹੁਣ ਹੋਰ ਜ਼ਿਆਦਾ ਤਜਰਬੇ ਨਹੀਂ ਕਰ ਸਕਦੇ। ਸਾਨੂੰ ਪੰਜਾਬ ਨੂੰ ਬਚਾਉਣ ਦੀ ਜ਼ਰੂਰਤ ਹੈ। ਅਕਾਲੀ ਦਲ ਕੋਲ ਹਮੇਸ਼ਾ ਹੀ ਸੂਬੇ ਨੂੰ ਮੌਜੂਦਾ ਸੰਕਟ ਵਿਚੋਂ ਕੱਢਣ ਅਤੇ ਇਸਨੂੰ ਮੁੜ ਵਿਕਾਸ ਤੇ ਖੁਸ਼ਹਾਲੀ ਦੇ ਰਾਹ ’ਤੇ ਪਾਉਣ ਦੀ ਇੱਛਾ ਸ਼ਕਤੀ ਹੈ।
ਸੀਨੀਅਰ ਭਾਜਪਾ ਆਗੂਆਂ ਮਨਪ੍ਰੀਤ ਸਿੰਘ ਬਾਦਲ ਤੇ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕਿਵੇਂ ਪ੍ਰਧਾਨ ਮੰਤਰੀਆਂ ਤੋਂ ਲੈ ਕੇ ਵੱਡੇ-ਵੱਡੇ ਆਗੂਪ੍ਰਕਾਸ਼ ਸਿੰਘ ਬਾਦਲ ਦਾ ਸਤਿਕਾਰ ਕਰਦੇ ਸਨ। ਉਹ ਨਾ ਸਿਰਫ਼ ਵੱਡੇ ਸੁਪਨੇ ਵੇਖਦੇ ਸਨ ਸਗੋਂ ਉਹ ਪੰਜਾਬ ਦੀ ਬਿਹਤਰੀ ਵਾਸਤੇ ਸੁਪਨਿਆਂ ਨੂੰ ਯਥਾਰਥ ਵਿਚ ਵੀ ਬਦਲਦੇ ਸਨ।
ਸੀ.ਪੀ. ਆਈ. ਦੇ ਆਗੂ ਹਰਦੇਵ ਅਰਸ਼ੀ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਗ਼ਰੀਬਾਂ ਵਾਸਤੇ ਕੰਮ ਕੀਤਾ। ਉਨ੍ਹਾਂ ਨੇ 1979 ਵਿਚ ਵਿਧਵਾ ਪੈਨਸ਼ਨ ਸ਼ੁਰੂ ਕੀਤੀ ਤੇ ਧਰਮਸ਼ਾਲਾਵਾਂ ਸਥਾਪਿਤ ਕੀਤੀਆਂ ਅਤੇ ਗ਼ਰੀਬ ਪੱਖੀ ਆਟਾ ਦਾਲ ਸਕੀਮ ਤੇ ਸ਼ਗਨ ਸਕੀਮ ਸ਼ੁਰੂ ਕੀਤੀਆਂ। ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਆਦਰਸ਼ਾਂ ਨਾਲ ਕਦੇ ਸਮਝੌਤਾ ਨਹੀਂ ਕੀਤਾ ਅਤੇ ਕਿਵੇਂ ਇੰਦਰਾ ਗਾਂਧੀ ਵੱਲੋਂ ਲੁਭਾਊ ਪੇਸ਼ਕਸ਼ਾਂ ਦੇ ਬਾਵਜੂਦ ਸਮਝੌਤੇ ਨਹੀਂ ਕੀਤੇ।
ਇਸ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਬਾਦਲ ਸਾਹਿਬ ਨੇ ਗਰੀਬਾਂ ਤੇ ਦੱਬੇ-ਕੁਚਲੇ ਵਰਗਾਂ ਵਾਸਤੇ ਬਹੁਤ ਕੁਝ ਕੀਤਾ। ਉਨ੍ਹਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਦੇ ਜਨਮਦਿਨ ਨੂੰ ‘ਸਦਭਾਵਨਾ ਦਿਹਾੜੇ’ ਵਜੋਂ ਮਨਾਇਆ ਜਾਵੇ।
ਮਰਹੂਮ ਆਗੂ ਦੇ ਬੁੱਤ ਕੀਤਾ ਉਦਘਾਟਨ
ਇਸ ਦੌਰਾਨ ਪਿੰਡ ’ਚ ਪ੍ਰਕਾਸ਼ ਸਿੰਘ ਬਾਦਲ ਅਮਰ ਰਹੇ ਦੇ ਨਾਅਰਿਆਂ ਦੇ ਵਿਚਾਲੇ ਪ੍ਰਕਾਸ਼ ਸਿੰਘ ਬਾਦਲ ਦੀ ਸਾਢੇ 12 ਫੁੱਟ ਦੀ ਮੂਰਤੀ ਦਾ ਉਦਘਾਟਨ ਵੀ ਕੀਤਾ। ਇਸ ਪਿੱਛੇ ਅਕਾਲੀ ਦਲ ਦਾ 70 ਫੁੱਟ ਉੱਚਾ ਝੰਡਾ ਵੀ ਲਾਇਆ ਗਿਆ ਹੈ।
ਇਸ ਮੌਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਧਾਨ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਬਾਦਲ ਸਾਹਿਬ ਨੇ ਗਰੀਬਾਂ ਤੇ ਦੱਬੇ-ਕੁਚਲੇ ਵਰਗਾਂ ਵਾਸਤੇ ਬਹੁਤ ਕੁਝ ਕੀਤਾ। ਉਨ੍ਹਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਦੇ ਜਨਮਦਿਨ ਨੂੰ ‘ਸਦਭਾਵਨਾ ਦਿਹਾੜੇ’ ਵਜੋਂ ਮਨਾਇਆ ਜਾਵੇ।
ਉਨ੍ਹਾਂ ਦੇ ਜੀਵਨ, ਪ੍ਰਾਪਤੀਆਂ ਤੇ ਫਲਸਫ਼ੇ ਨੂੰ ਦਰਸਾਉਂਦੇ ਮਿਊਜ਼ੀਅਮ ਦਾ ਵੀ ਪਿੰਡ ਵਿਚ ਉਦਘਾਟਨ ਕੀਤਾ ਜਾਵੇਗਾ ਤੇ ਜਿਸ ਆਰਕੀਟੈਕਟ ਨੇ ਵਿਰਾਸਤ- ਏ-ਖਾਲਸਾ ਪ੍ਰਾਜੈਕਟ ਬਣਾਇਆ ਸੀ, ਉਸੇ ਨੇ ਇਸ ਦੀ ਸਿਰਜਣਾ ਕੀਤੀ ਹੈ।
Read More : ਨਵਜੋਤ ਕੌਰ ਸਿੱਧੂ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਮੁਅੱਤਲ
