ਮੌਸਮ

ਗਰਮੀ ਦਾ ਕਹਿਰ ਸ਼ੁਰੂ: ਤਾਪਮਾਨ ਵਿਚ 4.3 ਡਿਗਰੀ ਦਾ ਵਾਧਾ ਦਰਜ

ਆਉਣ ਵਾਲੇ ਦਿਨਾਂ ਲਈ ਮੌਸਮ ਵਿਭਾਗ ਦੀ ਅਹਿਮ ਭਵਿੱਖਬਾਣੀ

ਚੰਡੀਗੜ੍ਹ, 3 ਮਾਰਚ : ਪੰਜਾਬ ਵਿੱਚ ਮੌਸਮ ਦੀ ਤਾਜ਼ਾ ਸਥਿਤੀ ਅਤੇ ਤਾਪਮਾਨ ਦੇ ਬਦਲਦੇ ਮਿਜ਼ਾਜ ਨੂੰ ਲੈ ਕੇ ਚੰਡੀਗੜ੍ਹ ਸਥਿਤ ਖੇਤਰੀ ਮੌਸਮ ਵਿਗਿਆਨ ਕੇਂਦਰ ਵੱਲੋਂ ਅਧਿਕਾਰਤ ਅੰਕੜੇ ਜਾਰੀ ਕੀਤੇ ਗਏ ਹਨ।

ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਪੰਜਾਬ ਵਿੱਚ ਮੌਸਮ ਦੇ ਮਿਜ਼ਾਜ ਤੇਜ਼ੀ ਨਾਲ ਬਦਲ ਰਹੇ ਹਨ ਅਤੇ ਤਾਪਮਾਨ ਆਮ ਨਾਲੋਂ 4.3 ਡਿਗਰੀ ਸੈਲਸੀਅਸ ਉੱਪਰ ਚੱਲ ਰਿਹਾ ਹੈ। ਅੱਜ ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਵਿਖੇ 31.1 ਡਿਗਰੀ ਦਰਜ ਕੀਤਾ ਗਿਆ ਹੈ, ਜੋ ਵਧ ਰਹੀ ਗਰਮੀ ਦਾ ਸਪੱਸ਼ਟ ਸੰਕੇਤ ਹੈ।

ਮੌਸਮ ਮਾਹਿਰਾਂ ਅਨੁਸਾਰ ਆਉਣ ਵਾਲੇ ਕੁਝ ਦਿਨਾਂ ਵਿੱਚ ਮੌਸਮ ਪੂਰੀ ਤਰ੍ਹਾਂ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਵਿੱਚ ਹੋਰ ਵਾਧਾ ਦੇਖਣ ਨੂੰ ਮਿਲ ਸਕਦਾ ਹੈ। ਲੋਕਾਂ ਨੂੰ ਬਦਲਦੇ ਮੌਸਮ ਪ੍ਰਤੀ ਸੁਚੇਤ ਰਹਿਣ ਦੀ ਸਲਾਹ ਦਿੱਤੀ ਗਈ ਹੈ।

Read More : ਪੰਜਾਬ ਸਰਕਾਰ ਵੱਲੋਂ ਹੋਲੀ ਮੌਕੇ ਸੂਬੇ ਵਿਚ ਜਨਤਕ ਛੁੱਟੀ ਦਾ ਐਲਾਨ

Leave a Reply

Your email address will not be published. Required fields are marked *