ਚੰਡੀਗੜ੍ਹ, 19 ਜਨਵਰੀ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਅੱਜ ਅਚਾਨਕ ਸਿਹਤ ਵਿਗੜਨ ਤੋਂ ਬਾਅਦ ਮੋਹਾਲੀ ਦੇ ਫੋਰਟਿਸ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਦੀਆਂ ਸਾਰੀਆਂ ਮੈਡੀਕਲ ਟੈਸਟ ਰਿਪੋਰਟਾਂ ਨਾਰਮਲ ਆਈਆਂ ਹਨ ਤੇ ਉਹ ਹਸਪਤਾਲ ਤੋਂ ਛੁੱਟੀ ਲੈ ਕੇ ਘਰ ਵਾਪਸ ਆ ਚੁੱਕੇ ਹਨ। ਡਾਕਟਰਾਂ ਮੁਤਾਬਕ ਹੁਣ ਉਨ੍ਹਾਂ ਦੀ ਸਿਹਤ ਪੂਰੀ ਤਰ੍ਹਾਂ ਸਥਿਰ ਹੈ।
ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਸੁਨੀਲ ਜਾਖੜ ਨੂੰ ਘਰ ’ਚ ਅਚਾਨਕ ਛਾਤੀ ’ਚ ਦਰਦ ਦੀ ਸ਼ਿਕਾਇਤ ਹੋਈ, ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਤੁਰੰਤ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚਾਇਆ। ਹਸਪਤਾਲ ’ਚ ਡਾਕਟਰਾਂ ਦੀ ਟੀਮ ਨੇ ਸਾਵਧਾਨੀ ਵਜੋਂ ਐਂਜੀਓਗ੍ਰਾਫੀ ਸਮੇਤ ਕਈ ਜ਼ਰੂਰੀ ਜਾਂਚਾਂ ਕੀਤੀਆਂ। ਉਪਰੰਤ ਡਾਕਟਰਾਂ ਨੇ ਸਪੱਸ਼ਟ ਕੀਤਾ ਕਿ ਸਾਰੇ ਪੈਰਾਮੀਟਰ ਨਾਰਮਲ ਹਨ ਤੇ ਸੁਨੀਲ ਜਾਖੜ ਨੂੰ ਸਿਰਫ਼ ਆਰਾਮ ਦੀ ਲੋੜ ਹੈ।
Read More : ਨਸ਼ੇ ਕਾਰਨ 6 ਭਰਾਵਾਂ ਦੀ ਮੌਤ ਹੋ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ : ਅਸ਼ਵਨੀ ਸ਼ਰਮਾ
