25 ਮਈ 2026: ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ ਜਮਾਤ ਲਈ ਸਪਲੀਮੈਂਟਰੀ/ਰੀ-ਅਪੀਅਰ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰੀਖਿਆ 2 ਜੂਨ ਤੋਂ 11 ਜੂਨ ਤੱਕ ਬੋਰਡ ਵੱਲੋਂ ਸਥਾਪਤ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਲਈ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਾਰੀਆਂ ਪ੍ਰੀਖਿਆਵਾਂ ਸ਼ੁਰੂ ਹੋਣ ਦਾ ਸਮਾਂ ਸਵੇਰੇ 11:00 ਵਜੇ ਨਿਰਧਾਰਤ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਦਿਆਰਥੀ ਵਿਸਤ੍ਰਿਤ ਪ੍ਰੀਖਿਆ ਮਿਤੀ ਸ਼ੀਟ ਅਤੇ ਹੋਰ ਮਹੱਤਵਪੂਰਨ ਦਿਸ਼ਾ-ਨਿਰਦੇਸ਼ਾਂ ਲਈ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾ ਸਕਦੇ ਹਨ।
