ਕਿਹਾ-ਚੋਰੀ ਜਾਂ ਕਾਲਾਬਾਜ਼ਾਰੀ ’ਤੇ ਹੋਵੇਗੀ ਸਖ਼ਤ ਕਾਰਵਾਈ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਦੀਆਂ ਗੈਸ ਏਜੰਸੀਆਂ, ਪੈਟਰੋਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਸੰਗਰੂਰ, 11 ਮਾਰਚ : ਪੰਜਾਬ ਰਾਜ ’ਚ ਮੋਟਰ ਵਾਹਨਾਂ ਲਈ ਪੈਟਰੋਲ, ਡੀਜ਼ਲ ਅਤੇ ਘਰੇਲੂ ਵਰਤੋਂ ਦੀ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ ਵੱਲੋਂ ਜ਼ਿਲੇ ਦੀਆਂ ਗੈਸ ਏਜੰਸੀਆਂ, ਪੈਟਰੋਲ ਪੰਪ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ। ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫਵਾਹਾਂ ’ਤੇ ਯਕੀਨ ਕਰਨ ਦੀ ਲੋੜ ਹੈ। ਸ਼੍ਰੀ ਮਹਿੰਦਰੂ ਨੇ ਹਦਾਇਤ ਕੀਤੀ ਕਿ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜ਼ਾਰੀ ਨਾ ਹੋਣ ਦਿੱਤੀ ਜਾਵੇ। ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜ਼ਿਲਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਨਲਾਈਨ ਬੁਕਿੰਗ ਲਈ ਵਰਤਿਆ ਜਾਣ ਵਾਲਾ ਸਰਵਰ ਸਹੀ ਤਰੀਕੇ ਨਾਲ ਕੰਮ ਨਹੀਂ ਕਰ ਰਿਹਾ, ਜਿਸ ਕਾਰਨ ਲੋਕਾਂ ਨੂੰ ਸਿਲੰਡਰ ਬੁੱਕ ਕਰਵਾਉਣ ’ਚ ਮੁਸ਼ਕਿਲ ਆ ਰਹੀ ਹੈ। ਬੁਕਿੰਗ ਤੋਂ ਬਾਅਦ ਸਿਲੰਡਰ ਦੀ ਡਲਿਵਰੀ ਸਮੇਂ ਉਪਭੋਗਤਾਵਾਂ ਨੂੰ ਓ.ਟੀ.ਪੀ. ਸਮੇਂ ਸਿਰ ਨਹੀਂ ਮਿਲ ਰਹੇ, ਜਿਸ ਕਾਰਨ ਡਲਿਵਰੀ ਪ੍ਰਭਾਵਿਤ ਹੋ ਰਹੀ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਇਸ ਤਕਨੀਕੀ ਸਮੱਸਿਆ ਨੂੰ ਦੂਰ ਕਰਨ ਲਈ ਅੱਜ ਹੀ ਉੱਚ ਅਧਿਕਾਰੀਆਂ ਨਾਲ ਰਾਬਤਾ ਕਰਕੇ ਹੱਲ ਕਰਵਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Read More : ਹੁਸ਼ਿਆਰਪੁਰ ’ਚ ਤਾਇਨਾਤ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਹਾਰਟ ਅਟੈਕ ਨਾਲ ਮੌਤ
