22 ਫਰਵਰੀ ਨੂੰ ਹੋਵੇਗੀ ਅਦਾਲਤੀ ਸੁਣਵਾਈ
ਚੰਡੀਗੜ੍ਹ, 18 ਫਰਵਰੀ : ਪੰਜਾਬ ਪੁਲਿਸ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਵਿੱਚ ਹੋਰ ਵਾਧਾ ਹੋ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀ.ਬੀ.ਆਈ. (ਕੇਂਦਰੀ ਜਾਂਚ ਬਿਊਰੋ) ਨੂੰ ਉਹਨਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਦਾਲਤੀ ਕਾਰਵਾਈ ਸ਼ੁਰੂ ਕਰਨ ਦੀ ਰਸਮੀ ਮਨਜ਼ੂਰੀ ਦੇ ਦਿੱਤੀ ਹੈ।
ਸੀ.ਬੀ.ਆਈ. ਵੱਲੋਂ ਦਾਇਰ ਕੀਤੀ ਗਈ ਚਾਰਜਸ਼ੀਟ ਵਿੱਚ ਹਰਚਰਨ ਸਿੰਘ ਭੁੱਲਰ ‘ਤੇ ਰਿਸ਼ਵਤ ਲੈਣ ਅਤੇ ਆਪਣੀ ਕਮਾਈ ਦੇ ਸਰੋਤਾਂ ਤੋਂ ਕਿਤੇ ਵੱਧ ਜਾਇਦਾਦ ਬਣਾਉਣ ਦੇ ਗੰਭੀਰ ਦੋਸ਼ ਲਗਾਏ ਗਏ ਹਨ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀ ਉਹਨਾਂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਵਿੱਚ ਇਸ ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਤੈਅ ਕੀਤੀ ਗਈ ਹੈ।
Read More : 13 ਜ਼ਿਲ੍ਹਿਆਂ ਵਿਚ ਤੇਜ਼ ਤੂਫ਼ਾਨ, ਮੀਂਹ ਅਤੇ ਗੜੇਮਾਰੀ ਦੀ ਚਿਤਾਵਨੀ
