India-Pakistan

ਟੀ-20 ਵਿਸ਼ਵ ਕੱਪ 2026 : ਪਾਕਿਸਤਾਨ ਦਾ ਭਾਰਤ ਵਿਰੁੱਧ ਮੈਚ ਖੇਡਣ ਤੋਂ ਇਨਕਾਰ !

ਨਵੀਂ ਦਿੱਲੀ, 1 ਫਰਵਰੀ : ਟੀ-20 ਵਿਸ਼ਵ ਕੱਪ 2026 ਵਿੱਚ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਣ ਵਾਲਾ ਹਾਈ-ਵੋਲਟੇਜ ਮੁਕਾਬਲਾ ਹੁਣ ਨਹੀਂ ਹੋਵੇਗਾ। ਪਾਕਿਸਤਾਨ ਸਰਕਾਰ ਨੇ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ ਕਿ ਉਨ੍ਹਾਂ ਦੀ ਟੀਮ ਵਿਸ਼ਵ ਕੱਪ ਵਿੱਚ ਹਿੱਸਾ ਤਾਂ ਲਵੇਗੀ ਪਰ ਭਾਰਤ ਵਿਰੁੱਧ ਕੋਈ ਮੈਚ ਨਹੀਂ ਖੇਡੇਗੀ। ਦੋਵੇਂ ਟੀਮਾਂ 15 ਫਰਵਰੀ ਨੂੰ ਕੋਲੰਬੋ ਵਿੱਚ ਇੱਕ-ਦੂਜੇ ਦੇ ਸਾਹਮਣੇ ਹੋਣੀਆਂ ਸਨ।

ਬਾਈਕਾਟ ਦਾ ਕਾਰਨ-:

ਪਾਕਿਸਤਾਨ ਦਾ ਇਹ ਫੈਸਲਾ ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ (ICC) ਵੱਲੋਂ ਬੰਗਲਾਦੇਸ਼ ਦੀ ਜਗ੍ਹਾ ਸਕਾਟਲੈਂਡ ਨੂੰ ਟੂਰਨਾਮੈਂਟ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਆਇਆ ਹੈ।

ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਨੇ ਸੁਰੱਖਿਆ ਚਿੰਤਾਵਾਂ ਦੇ ਹਵਾਲੇ ਨਾਲ ਭਾਰਤ ਵਿੱਚ ਖੇਡਣ ਤੋਂ ਅਸਮਰੱਥਾ ਪ੍ਰਗਟਾਈ ਸੀ, ਜਿਸ ਤੋਂ ਬਾਅਦ ਆਈ.ਸੀ.ਸੀ. ਨੇ ਇਹ ਬਦਲਾਅ ਕੀਤਾ। ਇਸ ਦੇ ਵਿਰੋਧ ਵਿੱਚ ਪਾਕਿਸਤਾਨ ਨੇ ਭਾਰਤ ਵਿਰੁੱਧ ਮੈਚ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਹੈ।

ਸਰਕਾਰ ਦਾ ਅਧਿਕਾਰਤ ਬਿਆਨ :

ਪਾਕਿਸਤਾਨ ਸਰਕਾਰ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (Twitter) ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ, “ਪਾਕਿਸਤਾਨ ਦੇ ਇਸਲਾਮੀ ਗਣਰਾਜ ਦੀ ਸਰਕਾਰ ਨੇ ਕ੍ਰਿਕਟ ਟੀਮ ਨੂੰ ਆਈ.ਸੀ.ਸੀ. ਵਿਸ਼ਵ ਟੀ-20 2026 ਵਿੱਚ ਸ਼ਾਮਲ ਹੋਣ ਦੀ ਮਨਜ਼ੂਰੀ ਦੇ ਦਿੱਤੀ ਹੈ, ਪਰ ਟੀਮ ਭਾਰਤ ਵਿਰੁੱਧ ਮੈਚ ਵਿੱਚ ਮੈਦਾਨ ਵਿੱਚ ਨਹੀਂ ਉਤਰੇਗੀ।”

Read More : ਪੁਲਿਸ ਰਿਮਾਂਡ ਦੌਰਾਨ ਗੋਲਡੀ ਬਰਾੜ ਦੇ ਪਿਤਾ ਦੀ ਸਿਹਤ ਵਿਗੜੀ ; ਹਸਪਤਾਲ ਦਾਖ਼ਲ

Leave a Reply

Your email address will not be published. Required fields are marked *