South Africa

ਟੀ-20 ਵਿਸ਼ਵ ਕੱਪ : ਦੱਖਣੀ ਅਫਰੀਕਾ ਦੀ ਜਿੱਤ ਦੀ ਹੈਟ੍ਰਿਕ

ਨਿਊਜ਼ੀਲੈਂਡ ਨੂੰ 3 ਵਿਕਟਾਂ ਨਾਲ ਹਰਾ ਕੇ ਗਰੁੱਪ ‘ਚ ਪਹਿਲੇ ਨੰਬਰ ‘ਤੇ ਪਹੁੰਚੀ

ਅਹਿਮਦਾਬਾਦ, 15 ਫਰਵਰੀ : ਟੀ-20 ਵਿਸ਼ਵ ਕੱਪ 2026 ਵਿੱਚ ਦੱਖਣੀ ਅਫਰੀਕਾ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਦੱਖਣੀ ਅਫਰੀਕਾ ਨੇ ਨਿਊਜ਼ੀਲੈਂਡ ਨੂੰ 3 ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਵਿੱਚ ਆਪਣੀ ਲਗਾਤਾਰ ਤੀਜੀ ਜਿੱਤ ਦਰਜ ਕੀਤੀ ਹੈ।

ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ। ਨਿਊਜ਼ੀਲੈਂਡ ਨੇ 20 ਓਵਰਾਂ ਵਿੱਚ 7 ਵਿਕਟਾਂ ਗੁਆ ਕੇ 175 ਦੌੜਾਂ ਬਣਾਈਆਂ। ਟੀਮ ਵੱਲੋਂ ਮਾਰਕ ਚੈਪਮੈਨ ਨੇ ਸਭ ਤੋਂ ਵੱਧ 48 ਦੌੜਾਂ, ਡੈਰਿਲ ਮਿਸ਼ੇਲ ਨੇ 32 ਅਤੇ ਫਿਨ ਐਲਨ ਨੇ 31 ਦੌੜਾਂ ਦਾ ਯੋਗਦਾਨ ਪਾਇਆ।

ਦੱਖਣੀ ਅਫਰੀਕਾ ਵੱਲੋਂ ਮਾਰਕੋ ਜੈਨਸਨ ਨੇ ਕਮਾਲ ਦੀ ਗੇਂਦਬਾਜ਼ੀ ਕਰਦੇ ਹੋਏ 4 ਖਿਡਾਰੀਆਂ ਨੂੰ ਆਊਟ ਕੀਤਾ।

ਇਸ ਦੌਰਾਨ 176 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਅਫਰੀਕੀ ਟੀਮ ਨੇ ਸਿਰਫ਼ 17.1 ਓਵਰਾਂ ਵਿੱਚ ਹੀ ਮੈਚ ਜਿੱਤ ਲਿਆ। ਏਡਨ ਮਾਰਕਰਾਮ ਨੇ 44 ਗੇਂਦਾਂ ਵਿੱਚ 86 ਦੌੜਾਂ ਦੀ ਜ਼ਬਰਦਸਤ ਨਾਬਾਦ ਪਾਰੀ ਖੇਡੀ, ਜਿਸ ਵਿੱਚ 8 ਚੌਕੇ ਅਤੇ 4 ਛੱਕੇ ਸ਼ਾਮਲ ਸਨ। ਅਖੀਰ ਵਿੱਚ ਡੇਵਿਡ ਮਿਲਰ ਨੇ ਛੱਕਾ ਮਾਰ ਕੇ ਟੀਮ ਨੂੰ ਜਿੱਤ ਦਿਵਾਈ।

ਨਿਊਜ਼ੀਲੈਂਡ ਵੱਲੋਂ ਰਾਚਿਨ ਰਵਿੰਦਰ, ਜਿੰਮੀ ਨੀਸ਼ਮ ਅਤੇ ਲੌਕੀ ਫਰਗੂਸਨ ਨੇ 1-1 ਵਿਕਟ ਲਈ।

ਇਸ ਜਿੱਤ ਦੇ ਨਾਲ ਦੱਖਣੀ ਅਫਰੀਕਾ ਗਰੁੱਪ-ਡੀ ਵਿੱਚ ਪਹਿਲੇ ਸਥਾਨ ‘ਤੇ ਆ ਗਿਆ ਹੈ, ਜਦਕਿ ਨਿਊਜ਼ੀਲੈਂਡ ਦੀ ਟੀਮ ਦੂਜੇ ਸਥਾਨ ‘ਤੇ ਖਿਸਕ ਗਈ ਹੈ।

Read More : ਜੁੱਤੀਆਂ ਦੇ ਕਾਰੋਬਾਰੀ ਹਨੀ ਸੇਠੀ ਨੂੰ ਮਿਲੀ ਜ਼ਮਾਨਤ

Leave a Reply

Your email address will not be published. Required fields are marked *