BBMB

ਹਾਈਕੋਰਟ ਵੱਲੋਂ ਬੀ.ਬੀ.ਐੱਮ.ਬੀ. ਨੂੰ ਨੋਟਿਸ, ਸਕੱਤਰ ਦੀ ਨਿਯੁਕਤੀ ’ਤੇ ਲਾਈ ਰੋਕ

ਬੀ.ਬੀ.ਐੱਮ.ਬੀ. ’ਚ ਸਕੱਤਰ ਦੀ ਨਿਯੁਕਤੀ ’ਤੇ ਵੱਡਾ ਵਿਵਾਦ ਆਇਆ ਸਾਹਮਣੇ ਚੰਡੀਗੜ੍ਹ, 28 ਅਗਸਤ : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਵਿਚ ਸਕੱਤਰ ਦੇ…

View More ਹਾਈਕੋਰਟ ਵੱਲੋਂ ਬੀ.ਬੀ.ਐੱਮ.ਬੀ. ਨੂੰ ਨੋਟਿਸ, ਸਕੱਤਰ ਦੀ ਨਿਯੁਕਤੀ ’ਤੇ ਲਾਈ ਰੋਕ

ਪੰਜਾਬ ਵਿਧਾਨ ਸਭਾ ਡੈਮਾਂ ਦੇ ਮੁਕੰਮਲ ਕੰਟਰੋਲ ਲਈ ਅੜੇ

ਭਾਖ਼ੜਾ ਦੇ ਪੂਰਨ ਕੰਟਰੋਲ ਲਈ ਜ਼ੋਰ ਪਾਵੇ ਪਟਿਆਲਾ,4 ਮਈ (2025) ਲੋਕ-ਰਾਜ’ ਪੰਜਾਬ ਅਤੇ ‘ਜਾਗੋ ਪੰਜਾਬ’ ਨੇ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਸੈਂਬਲੀ “ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਤੌਰ ਤੇ ਬਣੇ,” ਭਾਖ਼ੜਾ ਬਿਆਸ ਪ੍ਰਬੰਕੀ ਬੋਰਡ (BBMB) ਨੂੰ ਭੰਗ ਕਰਵਾਉਣ ਲਈ ਅੜੇ ਅਤੇ “ਰਿਪੇਰੀਅਨ ਸੂਬੇ” ਵਜੋਂ, ਪੰਜਾਬ ਦੇ ਦਰਿਆਵਾਂ ਉੱਪਰ ਬਣੇ ਡੈਮਾਂ ਦਾ “ਪੂਰਾ ਕੰਟਰੋਲ” ਲੈਣ ਲਈ ਮਤਾ ਪਾਵੇ। ਕਿਓੰਕਿ ‘ਬੀ.ਬੀ.ਐਮ.ਬੀ’ ਦਾ ਮੌਜੂਦਾ ਕੰਟਰੋਲ “ਪੰਜਾਬ-ਮਾਰੂ ਪ੍ਰਬੰਧਕੀ ਬੋਰਡ ਰਾਹੀਂਂ ਕੇਂਦਰ ਅਤੇ ਗੈਰ-ਰਿਪੇਰੀਅਨ ਮੈਂਬਰਾਂ ਦੇ ਹੱਥਾਂ ਵਿੱਚ ਹੈ। ਚੇਅਰਮੈਨ ‘ਜਾਗੋ-ਪੰਜਾਬ’ ਸਾਬਕਾ ਯੂਨੀਅਨ ਸਕੱਤਰ, ਸਕੱਤਰ ਸਿੰਚਾਈ ਪੰਜਾਬ ਅਤੇ ਸਾਬਕਾ ਵਾਈਸ ਚਾਂਸਲਰ ਪੀਬੀਆਈ ਯੂਨੀਵਰਸਿਟੀ ਐਸ ਸਵਰਨ ਸਿੰਘ ਬੋਪਾਰਾਏ,ਡਾ. ਮਨਜੀਤ ਸਿੰਘ ਰੰਧਾਵਾ ਪ੍ਰਧਾਨ ‘ਲੋਕ-ਰਾਜ’ ਪੰਜਾਬ ਕਨਵੀਨਰ, ‘ਜਾਗੋ-ਪੰਜਾਬ’ਆਦਿ ਸਮੇਤ ਹੋਰਨਾ ਨੇ ਪ੍ਰੈਸਕਾਨਫਰੰਸ ਨੂੰ ਸੰਬੋਧਨ ਕਰਦਿਆ ਵਿਚਾਰ ਪ੍ਰਗਟ ਕੀਤੇ। ਰਿਪੇਰੀਅਨ ਸਿਧਾਂਤ ਅਨੁਸਾਰ ਹੋਵੇ ਕਾਰਵਾਈ ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ “ਰਿਪੇਰੀਅਨ ਸਿਧਾਂਤ” ਰਾਹੀਂ, ਸਿੰਧੂ ਜਲ-ਸੰਧੀ ਤੋਂ ਬਾਹਰ ਹੋਣ ਨਾਲ, ਪੰਜਾਬ ਵਿਧਾਨ ਸਭਾ ਵੀ ਪੰਜਾਬ-ਮਾਰੂ ਪ੍ਰਬੰਧਕੀ ਬੋਰਡ ਨੂੰ ਰੱਦ ਕਰਵਾਉਣ, ਅਤੇ ਇਸਨੂੰ ਨਾ ਮੰਨਣ ਦਾ ਮਤਾ ਪਾਉਣ ਲਈ ਪੂਰਨ ਤੌਰ ਤੇ ਆਪਣੇ ਅਧਿਕਾਰ ਖੇਤਰ ਵਿੱਚ ਹੈ। ਖੇਤੀ ਪ੍ਰਧਾਨ ਰਿਪੇਰੀਅਨ ਪੰਜਾਬ ਨੂੰ ਬਚਾਉਣ ਲਈ ਕੋਈ ਵੀ ਢੁਕਵਾਂ ਕਦਮ ਚੁੱਕਣ ਲਈ ਪੰਜਾਬ ਵਿਧਾਨ ਸਭਾ ਆਪਣੇ ਕਾਨੂੰਨੀ ਅਧਿਕਾਰ ਖੇਤਰ ਅੰਦਰ ਹੈ। ਕੇਂਦਰ ਸਰਕਾਰ ਨੇ ਕਾਨੂੰਨ ਪੰਜਾਬ ’ਤੇ ਥੋਪੇ ਸਵਰਨ ਸਿੰਘ ਬੋਪਾਰਾਏ ਅਤੇ ਡਾ. ਮਨਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਢੰਗ ਨਾਲ ਬੀ.ਬੀ.ਐਮ.ਬੀ. ਨੇ ਹਾਲ ਵਿੱਚ, ਦਰਿਆਈ ਪਾਣੀ ਤੇ ਕੋਈ ਵੀ ਕਾਨੂੰਨੀ ਹੱਕ ਨਾ ਰੱਖਦੇ ਰਾਜਸਥਾਨ ਅਤੇ ਦਿੱਲੀ ਰਾਜਾਂ ਤੋਂ ਵੋਟਾਂ ਪਵਾ ਕੇ, ਪੰਜਾਬ ਉੱਪਰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਫੈਸਲਾ ਥੋਪਣ ਦੀ ਕੋਸ਼ਿਸ਼ ਕੀਤੀ ਹੈ, ਉਹ ਪੰਜਾਬ ਦੇ ਅਣਖੀ ਲੋਕਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਹੈ। ਇਸ ਤੋਂ ਇਲਾਵਾ ਬੀਬੀਐਮਬੀ ਕੈਬਨਿਟ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੇ ਕੇਂਦਰੀ ਬਿਜਲੀ ਮੰਤਰਾਲੇ ਦੇ ਪ੍ਰਸ਼ਾਸਕੀ ਨਿਯੰਤਰਣ ਹੇਠ ਆਉਂਦਾ ਹੈ। ਜਿਸ ਕਰਕੇ ਕੇਂਦਰ ਨੇ ਪੰਜਾਬ ਦੇ ਹਿੱਤਾਂ ਵਿਰੁੱਧ ਨੰਗੀ ਸਿੱਧੀ ਟੱਕਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਹੀ ਖੇਤੀ ਪ੍ਰਧਾਨ “ਰਿਪੇਰੀਅਨ ਪੰਜਾਬ” ਦਾ ਇੱਕੋ ਇੱਕ ਕੁਦਰਤੀ ਸਰੋਤ ਹੈ।

View More ਪੰਜਾਬ ਵਿਧਾਨ ਸਭਾ ਡੈਮਾਂ ਦੇ ਮੁਕੰਮਲ ਕੰਟਰੋਲ ਲਈ ਅੜੇ

ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰ

ਪਟਿਆਲਾ,2 ਮਈ (2025)  : ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਹਾਲੀਆ ਮੀਟਿੰਗ ਵਿੱਚ ਹਰਿਆਣਾ ਨੂੰ 8500 ਕਿਊਸਿਕ ਪਾਣੀ ਦਿੱਤੇ ਜਾਣ ਦੇ ਫੈਸਲੇ ਵਿਰੁੱਧ ਪੰਜਾਬ BJP ਵੀ ਖੜ੍ਹੀ ਹੋ ਗਈ ਹੈ। ਇਸ ਬਾਰੇ ਭਾਜਪਾ ਸੀਨੀਅਰ ਆਗੂ ਪ੍ਰਨੀਤ ਕੌਰ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਨਾਲ ਪੰਜਾਬ ਦੇ ਹਿਤਾਂ ਨੂੰ ਗੰਭੀਰ ਢੰਗ ਨਾਲ ਨੁਕਸਾਨ ਪਹੁੰਚਿਆ ਹੈ। ਪੰਜਾਬ ਭਾਜਪਾ ਦਾ ਸਾਫ਼ ਸਟੈਂਡ ਹੈ ਕਿ ਸਾਡੇ ਕੋਲ ਕਿਸੇ ਹੋਰ ਰਾਜ ਨੂੰ ਵਾਧੂ ਪਾਣੀ ਦੇਣ ਲਈ ਇਕ ਬੂੰਦ ਵੀ ਨਹੀਂ ਹੈ।ਪੰਜਾਬ ਭਾਜਪਾ ਇਸ ਫੈਸਲੇ ਨਾਲ ਕੱਤਈ ਸਹਿਮਤ ਨਹੀਂ ਹੈ ਅਤੇ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ’ਚ ਪ੍ਰਨੀਤ ਕੌਰ ਨੇ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਕਮੀ ਦੀ ਮਾਰ ਸਹਿ ਰਿਹਾ ਹੈ। ਪੰਜਾਬ ਦੇ 115 ਜ਼ੋਨ ਪਹਿਲਾਂ ਹੀ ਡਾਰਕ ਜ਼ੋਨ ਘੋਸ਼ਿਤ ਕੀਤੇ ਜਾ ਚੁੱਕੇ ਹਨ। ਇਸ ਲਈ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਡੈਮਾਂ ਦਾ ਪਾਣੀ ਪੱਧਰ ਲਗਾਤਾਰ ਘੱਟ ਰਿਹਾ ਹੈ । ਭਾਜਪਾ ਪੰਜਾਬ ਕਿਸੇ ਵੀ ਕੀਮਤ ’ਤੇ ਪੰਜਾਬ ਦੇ ਹਿਤਾਂ ਨੂੰ ਅਣਡਿੱਠਾ ਨਹੀਂ ਹੋਣ ਦੇਵੇਗੀ ਅਤੇ ਪੰਜਾਬ ਅਤੇ ਪੰਜਾਬੀਆਂ ਦੇ ਨਾਲ ਚਟਾਨ ਵਾਂਗ ਖੜੀ ਹੈ।  ਮੁੱਖ ਮੰਤਰੀ ਸਿਰਫ ਬਿਆਨਬਾਜੀ ਤੱਕ ਸੀਮਿਤ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਬਹੁਤ ਹੀ ਦੁਖ ਦੀ ਗੱਲ ਹੈ ਕਿ ਇਸ ਅਹਿਮ ਮੁੱਦੇ ‘ਤੇ ਪੰਜਾਬ ਸਰਕਾਰ BBMB ਦੀ ਮੀਟਿੰਗ ਵਿੱਚ ਆਪਣਾ ਪੱਖ ਪ੍ਰਭਾਵਸ਼ਾਲੀ ਢੰਗ ਨਾਲ ਨਹੀਂ ਰੱਖ ਸਕੀ। ਮੁੱਖ ਮੰਤਰੀ ਭਗਵੰਤ ਮਾਨ ਸਿਰਫ ਬਿਆਨਬਾਜ਼ੀ ਵਿੱਚ ਵਿਅਸਤ ਰਹੇ, ਜਦਕਿ ਅਸਲ ਲੜਾਈ ਵਿੱਚ ਪੰਜਾਬ ਪਿੱਛੇ ਰਹਿ ਗਿਆ। ਇਸ ਦੇ ਕਾਰਨ ਰਾਜ ਦੇ ਕਿਸਾਨਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਗੰਭੀਰ ਪਾਣੀ ਸੰਕਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੁੱਦੇ ‘ਤੇ ਪੰਜਾਬ ਸਰਕਾਰ ਆਪਣੀ ਨਾਕਾਮੀ ਨੂੰ ਛਪਾਉਣ ਲਈ ਹੁਣ ਨਾਟਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਜੋ ਵੀ ਸਥਿਤੀ ਬਣੀ ਹੈ, ਉਸ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਸਿੱਧੀ ਤੌਰ ‘ਤੇ ਜ਼ਿੰਮੇਵਾਰ ਹੈ।  

View More ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਖਿਲਾਫ ਡਟੀ ਪੰਜਾਬ BJP, ਪ੍ਰਨੀਤ ਕੌਰ ਵੱਲੋਂ ਨਿਖੇਧੀ, ਕਿਹਾ : ਫੈਸਲਾ ਵਾਪਸ ਲਵੇ ਕੇਂਦਰ

ਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਪਟਿਆਲਾ, 02 ਮਈ (2025): ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਭਾਜਪਾ ਆਗੂਆਂ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਦਿਆਂ ਨਾਭਾ ਤੇ ਸ਼ੁਤਰਾਣਾ ਦੇ ਵਿਧਾਇਕਾਂ ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਬੰਦ ਕੀਤੀ ਜਾਵੇ । ਰੋਸ ਪ੍ਰਦਰਸ਼ਨ ਮੌਕੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਵੱਡੀ ਗਿਣਤੀ ਆਗੂਆਂ ਤੇ ਆਪ ਕਾਰਕੁੰਨਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਰਤੀ ਜਨਤਾ ਪਾਰਟੀ ਤੇ ਬੀ.ਬੀ.ਐਮ.ਬੀ. ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ ਪਰੰਤੂ ਹੁਣ 8500 ਕਿਉਸਿਕ ਪਾਣੀ ਦਾ ਡਾਕਾ ਮਾਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਦਾਸ਼ਤ ਨਹੀਂ ਕਰੇਗੀ। ਦੇਵ ਮਾਨ ਨੇ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰਕੇ ਸੂਬੇ ਨਾਲ ਵਧੀਕੀ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤੇ ਉਦਯੋਗ ਪਾਣੀ ਬਿਨ੍ਹਾਂ ਬਰਬਾਦ ਹੋ ਜਾਣਗੇ, ਇਸ ਲਈ ਪੰਜਾਬ ਕਦੇ ਵੀ ਆਪਣੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰੇਗਾ। ਕੇਂਦਰ ਧੱਕੇਸ਼ਾਹੀ ਕਰ ਰਿਹਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਾਜਪਾ ਜਾਣਬੁੱਝਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ‘ਤੇ ਤੁਲੀ ਹੋਈ ਹੈ ਪਰੰਤੂ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਸਾਡੇ ਖ਼ੂਨ ਤੋਂ ਵੀ ਮਹਿੰਗਾ ਹੈ। ਬਾਜ਼ੀਗਾਰ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਪੰਜਾਬ ਤੇ ਪੰਜਾਬੀਆਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਸਮੇਤ ਬੀ.ਬੀ.ਐਮ.ਬੀ. ਮਿਲਕੇ ਪੰਜਾਬ ਦਾ ਪਾਣੀ ਲੁੱਟਣ ਲੱਗੇ ਹਨ, ਜਿਨ੍ਹਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਆਪ ਆਗੂ ਇੰਦਰਜੀਤ ਸਿੰਘ ਸੰਧੂ, ਜਸਬੀਰ ਸਿੰਘ ਗਾਂਧੀ, ਗੁਰਜੀਤ ਸਿੰਘ ਸਾਹਨੀ, ਦਵਿੰਦਰਪਾਲ ਸਿੰਘ ਮਿੱਕੀ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਪ੍ਰਦੀਪ ਜੋਸ਼ਨ, ਸਰਜੀਤ ਸਿੰਘ ਅਬਲੋਵਾਲ, ਵੱਡੀ ਗਿਣਤੀ ਜ਼ਿਲ੍ਹੇ ਦੇ ਆਪ ਕੌਂਸਲਰ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਨਾਭਾ, ਸਮਾਣਾ, ਸਨੌਰ ਤੇ ਸ਼ੁਤਰਾਣਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।

View More ਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ