ਭਾਖ਼ੜਾ ਦੇ ਪੂਰਨ ਕੰਟਰੋਲ ਲਈ ਜ਼ੋਰ ਪਾਵੇ ਪਟਿਆਲਾ,4 ਮਈ (2025) ਲੋਕ-ਰਾਜ’ ਪੰਜਾਬ ਅਤੇ ‘ਜਾਗੋ ਪੰਜਾਬ’ ਨੇ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਅਸੈਂਬਲੀ “ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਤੌਰ ਤੇ ਬਣੇ,” ਭਾਖ਼ੜਾ ਬਿਆਸ ਪ੍ਰਬੰਕੀ ਬੋਰਡ (BBMB) ਨੂੰ ਭੰਗ ਕਰਵਾਉਣ ਲਈ ਅੜੇ ਅਤੇ “ਰਿਪੇਰੀਅਨ ਸੂਬੇ” ਵਜੋਂ, ਪੰਜਾਬ ਦੇ ਦਰਿਆਵਾਂ ਉੱਪਰ ਬਣੇ ਡੈਮਾਂ ਦਾ “ਪੂਰਾ ਕੰਟਰੋਲ” ਲੈਣ ਲਈ ਮਤਾ ਪਾਵੇ। ਕਿਓੰਕਿ ‘ਬੀ.ਬੀ.ਐਮ.ਬੀ’ ਦਾ ਮੌਜੂਦਾ ਕੰਟਰੋਲ “ਪੰਜਾਬ-ਮਾਰੂ ਪ੍ਰਬੰਧਕੀ ਬੋਰਡ ਰਾਹੀਂਂ ਕੇਂਦਰ ਅਤੇ ਗੈਰ-ਰਿਪੇਰੀਅਨ ਮੈਂਬਰਾਂ ਦੇ ਹੱਥਾਂ ਵਿੱਚ ਹੈ। ਚੇਅਰਮੈਨ ‘ਜਾਗੋ-ਪੰਜਾਬ’ ਸਾਬਕਾ ਯੂਨੀਅਨ ਸਕੱਤਰ, ਸਕੱਤਰ ਸਿੰਚਾਈ ਪੰਜਾਬ ਅਤੇ ਸਾਬਕਾ ਵਾਈਸ ਚਾਂਸਲਰ ਪੀਬੀਆਈ ਯੂਨੀਵਰਸਿਟੀ ਐਸ ਸਵਰਨ ਸਿੰਘ ਬੋਪਾਰਾਏ,ਡਾ. ਮਨਜੀਤ ਸਿੰਘ ਰੰਧਾਵਾ ਪ੍ਰਧਾਨ ‘ਲੋਕ-ਰਾਜ’ ਪੰਜਾਬ ਕਨਵੀਨਰ, ‘ਜਾਗੋ-ਪੰਜਾਬ’ਆਦਿ ਸਮੇਤ ਹੋਰਨਾ ਨੇ ਪ੍ਰੈਸਕਾਨਫਰੰਸ ਨੂੰ ਸੰਬੋਧਨ ਕਰਦਿਆ ਵਿਚਾਰ ਪ੍ਰਗਟ ਕੀਤੇ। ਰਿਪੇਰੀਅਨ ਸਿਧਾਂਤ ਅਨੁਸਾਰ ਹੋਵੇ ਕਾਰਵਾਈ ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਦੇ “ਰਿਪੇਰੀਅਨ ਸਿਧਾਂਤ” ਰਾਹੀਂ, ਸਿੰਧੂ ਜਲ-ਸੰਧੀ ਤੋਂ ਬਾਹਰ ਹੋਣ ਨਾਲ, ਪੰਜਾਬ ਵਿਧਾਨ ਸਭਾ ਵੀ ਪੰਜਾਬ-ਮਾਰੂ ਪ੍ਰਬੰਧਕੀ ਬੋਰਡ ਨੂੰ ਰੱਦ ਕਰਵਾਉਣ, ਅਤੇ ਇਸਨੂੰ ਨਾ ਮੰਨਣ ਦਾ ਮਤਾ ਪਾਉਣ ਲਈ ਪੂਰਨ ਤੌਰ ਤੇ ਆਪਣੇ ਅਧਿਕਾਰ ਖੇਤਰ ਵਿੱਚ ਹੈ। ਖੇਤੀ ਪ੍ਰਧਾਨ ਰਿਪੇਰੀਅਨ ਪੰਜਾਬ ਨੂੰ ਬਚਾਉਣ ਲਈ ਕੋਈ ਵੀ ਢੁਕਵਾਂ ਕਦਮ ਚੁੱਕਣ ਲਈ ਪੰਜਾਬ ਵਿਧਾਨ ਸਭਾ ਆਪਣੇ ਕਾਨੂੰਨੀ ਅਧਿਕਾਰ ਖੇਤਰ ਅੰਦਰ ਹੈ। ਕੇਂਦਰ ਸਰਕਾਰ ਨੇ ਕਾਨੂੰਨ ਪੰਜਾਬ ’ਤੇ ਥੋਪੇ ਸਵਰਨ ਸਿੰਘ ਬੋਪਾਰਾਏ ਅਤੇ ਡਾ. ਮਨਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਜਿਸ ਢੰਗ ਨਾਲ ਬੀ.ਬੀ.ਐਮ.ਬੀ. ਨੇ ਹਾਲ ਵਿੱਚ, ਦਰਿਆਈ ਪਾਣੀ ਤੇ ਕੋਈ ਵੀ ਕਾਨੂੰਨੀ ਹੱਕ ਨਾ ਰੱਖਦੇ ਰਾਜਸਥਾਨ ਅਤੇ ਦਿੱਲੀ ਰਾਜਾਂ ਤੋਂ ਵੋਟਾਂ ਪਵਾ ਕੇ, ਪੰਜਾਬ ਉੱਪਰ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਫੈਸਲਾ ਥੋਪਣ ਦੀ ਕੋਸ਼ਿਸ਼ ਕੀਤੀ ਹੈ, ਉਹ ਪੰਜਾਬ ਦੇ ਅਣਖੀ ਲੋਕਾਂ ਨੂੰ ਹਰਗਿਜ਼ ਬਰਦਾਸ਼ਤ ਨਹੀਂ ਹੈ। ਇਸ ਤੋਂ ਇਲਾਵਾ ਬੀਬੀਐਮਬੀ ਕੈਬਨਿਟ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੇ ਕੇਂਦਰੀ ਬਿਜਲੀ ਮੰਤਰਾਲੇ ਦੇ ਪ੍ਰਸ਼ਾਸਕੀ ਨਿਯੰਤਰਣ ਹੇਠ ਆਉਂਦਾ ਹੈ। ਜਿਸ ਕਰਕੇ ਕੇਂਦਰ ਨੇ ਪੰਜਾਬ ਦੇ ਹਿੱਤਾਂ ਵਿਰੁੱਧ ਨੰਗੀ ਸਿੱਧੀ ਟੱਕਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਹੀ ਖੇਤੀ ਪ੍ਰਧਾਨ “ਰਿਪੇਰੀਅਨ ਪੰਜਾਬ” ਦਾ ਇੱਕੋ ਇੱਕ ਕੁਦਰਤੀ ਸਰੋਤ ਹੈ।
View More ਪੰਜਾਬ ਵਿਧਾਨ ਸਭਾ ਡੈਮਾਂ ਦੇ ਮੁਕੰਮਲ ਕੰਟਰੋਲ ਲਈ ਅੜੇTag: punjab water
ਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ
ਪਟਿਆਲਾ, 02 ਮਈ (2025): ਕੇਂਦਰ ਦੀ ਭਾਜਪਾ ਸਰਕਾਰ ਦੀ ਸ਼ਹਿ ‘ਤੇ ਪੰਜਾਬ ਨਾਲ ਧੱਕਾ ਕਰਦਿਆਂ ਬੀ.ਬੀ.ਐਮ.ਬੀ. ਵੱਲੋਂ ਹਰਿਆਣਾ ਨੂੰ ਫ਼ੌਰੀ 8500 ਕਿਊਸਿਕ ਵਾਧੂ ਪਾਣੀ ਧੱਕੇ ਨਾਲ ਛੱਡੇ ਜਾਣ ਦੇ ਫ਼ੈਸਲੇ ਵਿਰੁੱਧ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਗਵਾਈ ਹੇਠ ਪਟਿਆਲਾ ਵਿਖੇ ਭਾਜਪਾ ਆਗੂਆਂ ਦੀ ਰਿਹਾਇਸ਼ ਮੂਹਰੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਦਿਆਂ ਨਾਭਾ ਤੇ ਸ਼ੁਤਰਾਣਾ ਦੇ ਵਿਧਾਇਕਾਂ ਗੁਰਦੇਵ ਸਿੰਘ ਦੇਵ ਮਾਨ ਅਤੇ ਕੁਲਵੰਤ ਸਿੰਘ ਬਾਜ਼ੀਗਰ ਨੇ ਜ਼ੋਰਦਾਰ ਮੰਗ ਕੀਤੀ ਕਿ ਭਾਜਪਾ ਵੱਲੋਂ ਪੰਜਾਬ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਬੰਦ ਕੀਤੀ ਜਾਵੇ । ਰੋਸ ਪ੍ਰਦਰਸ਼ਨ ਮੌਕੇ ਜ਼ਿਲ੍ਹੇ ਦੇ ਸਾਰੇ ਹਲਕਿਆਂ ਦੇ ਵੱਡੀ ਗਿਣਤੀ ਆਗੂਆਂ ਤੇ ਆਪ ਕਾਰਕੁੰਨਾਂ ਨੇ ਕੇਂਦਰ ਸਰਕਾਰ, ਹਰਿਆਣਾ ਸਰਕਾਰ, ਭਾਰਤੀ ਜਨਤਾ ਪਾਰਟੀ ਤੇ ਬੀ.ਬੀ.ਐਮ.ਬੀ. ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਤੇ ਭਾਜਪਾ ਦੇ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਨੀਤ ਕੌਰ ਦੀ ਰਿਹਾਇਸ਼ ਤੱਕ ਰੋਸ ਮਾਰਚ ਕਰਕੇ ਭਾਜਪਾ ਦੀ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ। ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਵਿਧਾਇਕ ਦੇਵ ਮਾਨ ਨੇ ਕਿਹਾ ਕਿ ਪੰਜਾਬ ਕੋਲ ਕੇਵਲ ਆਪਣੇ ਜੋਗਾ ਹੀ ਪਾਣੀ ਹੈ ਤੇ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵਾਧੂ ਪਾਣੀ ਲੈ ਚੁੱਕਾ ਹੈ ਪਰੰਤੂ ਹੁਣ 8500 ਕਿਉਸਿਕ ਪਾਣੀ ਦਾ ਡਾਕਾ ਮਾਰਕੇ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ, ਜਿਸ ਨੂੰ ਪੰਜਾਬ ਸਰਕਾਰ ਤੇ ਆਮ ਆਦਮੀ ਪਾਰਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਰਦਾਸ਼ਤ ਨਹੀਂ ਕਰੇਗੀ। ਦੇਵ ਮਾਨ ਨੇ ਕਿਹਾ ਕਿ ਕੇਂਦਰ ਤੇ ਭਾਜਪਾ ਦੀਆਂ ਹਰਿਆਣਾ, ਦਿੱਲੀ ਤੇ ਰਾਜਸਥਾਨ ਸਰਕਾਰਾਂ, ਪੰਜਾਬ ਤੇ ਪੰਜਾਬੀਆਂ ਖ਼ਿਲਾਫ਼ ਡੂੰਘੀ ਸਾਜ਼ਿਸ਼ ਕਰਕੇ ਸੂਬੇ ਨਾਲ ਵਧੀਕੀ ਕਰ ਰਹੀਆਂ ਹਨ, ਜਿਸ ਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤੇ ਉਦਯੋਗ ਪਾਣੀ ਬਿਨ੍ਹਾਂ ਬਰਬਾਦ ਹੋ ਜਾਣਗੇ, ਇਸ ਲਈ ਪੰਜਾਬ ਕਦੇ ਵੀ ਆਪਣੇ ਹੱਕਾਂ ‘ਤੇ ਡਾਕਾ ਬਰਦਾਸ਼ਤ ਨਹੀਂ ਕਰੇਗਾ। ਕੇਂਦਰ ਧੱਕੇਸ਼ਾਹੀ ਕਰ ਰਿਹਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਕਿਹਾ ਕਿ ਭਾਜਪਾ ਜਾਣਬੁੱਝਕੇ ਪੰਜਾਬ ਦਾ ਸ਼ਾਂਤਮਈ ਮਾਹੌਲ ਖਰਾਬ ਕਰਨ ‘ਤੇ ਤੁਲੀ ਹੋਈ ਹੈ ਪਰੰਤੂ ਪੰਜਾਬ ਦੇ ਲੋਕ ਅਜਿਹਾ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਸਾਡੇ ਖ਼ੂਨ ਤੋਂ ਵੀ ਮਹਿੰਗਾ ਹੈ। ਬਾਜ਼ੀਗਾਰ ਨੇ ਦੋਸ਼ ਲਾਇਆ ਕਿ ਜਾਣਬੁੱਝ ਕੇ ਪੰਜਾਬ ਤੇ ਪੰਜਾਬੀਆਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਤੇ ਹਰਿਆਣਾ ਸਮੇਤ ਬੀ.ਬੀ.ਐਮ.ਬੀ. ਮਿਲਕੇ ਪੰਜਾਬ ਦਾ ਪਾਣੀ ਲੁੱਟਣ ਲੱਗੇ ਹਨ, ਜਿਨ੍ਹਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਚੇਅਰਮੈਨ ਪੀਆਰਟੀਸੀ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਆਪ ਆਗੂ ਇੰਦਰਜੀਤ ਸਿੰਘ ਸੰਧੂ, ਜਸਬੀਰ ਸਿੰਘ ਗਾਂਧੀ, ਗੁਰਜੀਤ ਸਿੰਘ ਸਾਹਨੀ, ਦਵਿੰਦਰਪਾਲ ਸਿੰਘ ਮਿੱਕੀ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੇਵ ਸਿੰਘ ਟਿਵਾਣਾ, ਪ੍ਰਦੀਪ ਜੋਸ਼ਨ, ਸਰਜੀਤ ਸਿੰਘ ਅਬਲੋਵਾਲ, ਵੱਡੀ ਗਿਣਤੀ ਜ਼ਿਲ੍ਹੇ ਦੇ ਆਪ ਕੌਂਸਲਰ, ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ, ਘਨੌਰ, ਨਾਭਾ, ਸਮਾਣਾ, ਸਨੌਰ ਤੇ ਸ਼ੁਤਰਾਣਾ ਹਲਕੇ ਦੇ ਆਗੂਆਂ ਤੇ ਵਰਕਰਾਂ ਨੇ ਇਸ ਰੋਸ ਪ੍ਰਦਰਸ਼ਨ ਵਿੱਚ ਸ਼ਮੂਲੀਅਤ ਕੀਤੀ।
View More ਵਿਧਾਇਕਾਂ ਤੇ ‘ਆਪ’ ਕਾਰਕੁੰਨਾਂ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ