ਟੋਕੀਓ, 21 ਅਕਤੂਬਰ : ਜਾਪਾਨ ਦੀ ਮਰਦ-ਪ੍ਰਧਾਨ ਰਾਜਨੀਤੀ ਵਿਚ ਮੰਗਲਵਾਰ ਨੂੰ ਉਦੋਂ ਇਕ ਦੁਰਲੱਭ ਤਬਦੀਲੀ ਦੇਖਣ ਨੂੰ ਮਿਲੀ ਜਦੋਂ ਇਕ ਕੱਟੜ ਰੂੜੀਵਾਦੀ ਮੰਨੀ ਜਾਂਦੀ ਸਨਾਏ ਤਾਕਾਇਚੀ ਨੂੰ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਚੁਣਿਆ ਗਿਆ।
ਤਾਕਾਇਚੀ (64) ਲਿਬਰਲ ਡੈਮੋਕ੍ਰੇਟਿਕ ਪਾਰਟੀ ਦੀ ਅਗਵਾਈ ਕਰਨ ਵਾਲੀ ਪਹਿਲੀ ਔਰਤ ਵੀ ਹੈ, ਜਿਸ ਨੇ ਦੂਜੇ ਵਿਸ਼ਵ ਯੁੱਧ ਤੋਂ ਬਾਅਦ ਜਾਪਾਨੀ ਰਾਜਨੀਤੀ ’ਤੇ ਦਬਦਬਾ ਬਣਾ ਕੇ ਰੱਖਿਆ। ਉਹ ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਮਾਰਗ੍ਰੇਟ ਥੈਚਰ ਦੀ ਪ੍ਰਸ਼ੰਸਕ ਹੈ ਅਤੇ ਜਾਪਾਨ ਲਈ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਰੂੜੀਵਾਦੀ ਦ੍ਰਿਸ਼ਟੀਕੋਣ ਦੀ ਸਮਰਥਕ ਹੈ।
Read More : ਸਾਬਕਾ ਡੀ. ਜੀ. ਪੀ. ਮੁਸਤਫ਼ਾ, ਪਤਨੀ ਅਤੇ ਨੂੰਹ ਖ਼ਿਲਾਫ਼ ਐੱਫ.ਆਈ.ਆਰ. ਦਰਜ
