ਲਖਨਊ, 23 ਅਕਤੂਬਰ : ਬਸਪਾ ਸੁਪਰੀਮੋ ਮਾਇਆਵਤੀ ਦੇ ਹੁਕਮ ’ਤੇ ਕੱਦਾਵਰ ਮੁਸਲਮਾਨ ਨੇਤਾ ਸਮਸੂਦੀਨ ਰਾਈਨ ਨੂੰ ਪਾਰਟੀ ’ਚੋਂ ਬਾਹਰ ਕੱਢ ਦਿੱਤਾ ਗਿਆ ਹੈ। ਰਾਈਨ ’ਤੇ ਧੜੇਬਾਜ਼ੀ ਅਤੇ ਪਾਰਟੀ ਵਿਰੋਧੀ ਸਰਗਰਮੀਆਂ ’ਚ ਸ਼ਾਮਲ ਹੋਣ ਦਾ ਦੋਸ਼ ਲਾਇਆ ਗਿਆ ਹੈ। ਉਹ ਲਖਨਊ ਅਤੇ ਕਾਨਪੁਰ ਮੰਡਲ ਦੇ ਇੰਚਾਰਜ ਸਨ।
ਸੂਬਾ ਪ੍ਰਧਾਨ ਨੇ ਦੱਸਿਆ ਕਿ ਰਾਈਨ ਨੂੰ ਅਨੁਸ਼ਾਸਨਹੀਣਤਾ ਅਤੇ ਧੜੇਬਾਜ਼ੀ ਲਈ ਪਹਿਲਾਂ ਚਿਤਾਵਨੀ ਦਿੱਤੀ ਗਈ ਸੀ ਪਰ ਉਨ੍ਹਾਂ ਨੇ ਆਪਣੇ ਕੰਮਾਂ ’ਚ ਸੁਧਾਰ ਨਹੀਂ ਕੀਤਾ। ਪਾਰਟੀ ਸੰਗਠਨ ’ਚ ਬਦਲਾਅ ਅਤੇ ਅਗਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇਸ ਤਰ੍ਹਾਂ ਦਾ ਫ਼ੈਸਲਾ ਲਿਆ ਗਿਆ ਹੈ।
ਸਮਸੂਦੀਨ ਰਾਈਨ ਨਸੀਮੂਦੀਨ ਸਿੱਦੀਕੀ ਤੋਂ ਬਾਅਦ ਬਸਪਾ ’ਚ ਵੱਡੇ ਮੁਸਲਮਾਨ ਨੇਤਾਵਾਂ ’ਚੋਂ ਇਕ ਮੰਨੇ ਜਾਂਦੇ ਸਨ। ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਚੋਣ ਪ੍ਰਦਰਸ਼ਨ ਬਿਹਤਰ ਬਣਾਉਣ ਲਈ ਪਾਰਟੀ ਦੇ ਸੂਬਾਈ ਅਹੁਦੇਦਾਰਾਂ ਦੀ ਬੈਠਕ ਅਤੇ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ’ਚ ਅਗਲੀ ਰਣਨੀਤੀ ਤੈਅ ਕੀਤੀ ਗਈ ਹੈ।
ਬਸਪਾ ’ਚ ਇਸ ਸਮੇਂ ਫੇਰਬਦਲ ਅਤੇ ਸੰਗਠਨ ਸੁਧਾਰ ਦੀ ਪ੍ਰਕਿਰਿਆ ਜਾਰੀ ਹੈ, ਜਿਸ ’ਚ ਗੈਰ-ਸਰਗਰਮ ਅਤੇ ਪਾਰਟੀ ਵਿਰੋਧੀ ਸਰਗਰਮੀਆਂ ’ਚ ਸ਼ਾਮਲ ਨੇਤਾਵਾਂ ਖਿਲਾਫ ਕਾਰਵਾਈ ਵੀ ਕੀਤੀ ਜਾ ਰਹੀ ਹੈ।
Read More : 25 ਨੂੰ ਮੁੱਖ ਮੰਤਰੀ ਅਤੇ ਮੰਤਰੀ ਗੁ. ਸ੍ਰੀ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ : ਸੌਂਦ
