ਸਾਬਕਾ ਡਿਪਲੋਮੈਟ ਸੰਧੂ ਬਣੇ ਦਿੱਲੀ ਦੇ 23ਵੇਂ ਉਪ ਰਾਜਪਾਲ; ਵਿਨੇ ਕੁਮਾਰ ਸਕਸੈਨਾ ਨੂੰ ਲੱਦਾਖ ਭੇਜਿਆ
ਨਵੀਂ ਦਿੱਲੀ, 11 ਮਾਰਚ : ਸਾਬਕਾ ਡਿਪਲੋਮੈਟ ਤਰਨਜੀਤ ਸਿੰਘ ਸੰਧੂ ਨੇ ਬੁੱਧਵਾਰ ਨੂੰ ਰਾਜ ਨਿਵਾਸ ਵਿਖੇ ਆਯੋਜਿਤ ਇਕ ਸਮਾਰੋਹ ’ਚ ਦਿੱਲੀ ਦੇ 23ਵੇਂ ਉਪ ਰਾਜਪਾਲ ਵਜੋਂ ਸਹੁੰ ਚੁੱਕੀ। ਦਿੱਲੀ ਹਾਈ ਕੋਰਟ ਦੇ ਚੀਫ਼ ਜਸਟਿਸ ਦੇਵੇਂਦਰ ਕੁਮਾਰ ਉਪਾਧਿਆਏ ਨੇ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ’ਚ ਸੰਧੂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਅਹੁਦਾ ਛੱਡ ਰਹੇ ਵਿਨੇ ਕੁਮਾਰ ਸਕਸੈਨਾ ਨੂੰ ਲੱਦਾਖ ਦਾ ਉਪ ਰਾਜਪਾਲ ਨਿਯੁਕਤ ਕੀਤਾ ਗਿਆ ਹੈ।
1988 ਬੈਚ ਦੇ ਭਾਰਤੀ ਵਿਦੇਸ਼ ਸੇਵਾ (IFS) ਦੇ ਅਧਿਕਾਰੀ ਤਰਨਜੀਤ ਸਿੰਘ ਸੰਧੂ ਅਮਰੀਕੀ ਮਾਮਲਿਆਂ ਦੇ ਸਭ ਤੋਂ ਤਜਰਬੇਕਾਰ ਡਿਪਲੋਮੈਟਾਂ ’ਚੋਂ ਇਕ ਮੰਨੇ ਜਾਂਦੇ ਹਨ। ਉਹ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ’ਚ ਕਈ ਅਹਿਮ ਜ਼ਿੰਮੇਵਾਰੀਆਂ ਨਿਭਾਅ ਚੁੱਕੇ ਹਨ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਫ਼ਰਵਰੀ 2020 ਤੋਂ ਜਨਵਰੀ 2024 ਤੱਕ ਅਮਰੀਕਾ ’ਚ ਭਾਰਤ ਦੇ ਰਾਜਦੂਤ ਵਜੋਂ ਸੇਵਾ ਨਿਭਾਈ ਸੀ। ਹੁਣ ਉਹ ਦਿੱਲੀ ਦੇ ਪ੍ਰਸ਼ਾਸਨਿਕ ਮੁਖੀ ਵਜੋਂ ਨਵੀਂ ਪਾਰੀ ਦੀ ਸ਼ੁਰੂਆਤ ਕਰਨਗੇ।
Read More : ਬਦਰੀਨਾਥ ਤੇ ਕੇਦਾਰਨਾਥ ’ਚ ਗ਼ੈਰ-ਸਨਾਤਨੀਆਂ ਦੀ ‘ਨੋ ਐਂਟਰੀ’
