ਚੰਡੀਗੜ੍ਹ, 21 ਅਕਤੂਬਰ : ਤਰਨਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਆਖ਼ਰੀ ਦਿਨ 11 ਨਾਮਜ਼ਦਗੀ ਪੱਤਰ ਦਾਖ਼ਲ ਹੋਏ। ਕਾਂਗਰਸ ਵੱਲੋਂ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਇਕ ਹੋਰ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ।
ਇਸ ਤੋਂ ਇਲਾਵਾ ਮਨਦੀਪ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਦੋ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਲੱਖਾ ਸਿੰਘ, ਗੁਰਮੀਤ ਕੌਰ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਸਾਰਿਕਾ ਜੌੜਾ, ਹਰਪਾਲ ਸਿੰਘ, ਮਨਦੀਪ ਸਿੰਘ ਤੇ ਸੰਜੀਵ ਸਿੰਘ ਨੇ ਵੀ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਹਨ।
ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ ਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਮਿਤੀ 24 ਅਕਤੂਬਰ ਹੈ।
Read More : ਪੰਜਾਬ ਸਰਕਾਰ ਨੇ ਹੜ੍ਹ ਪੀੜਤਾਂ ਨੂੰ 1. 54 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡੀ