ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਧਾਨ ਸਭਾ ਦੀ ਤਰਨਤਾਰਨ ਸੀਟ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦੇ ਤੀਸਰੇ ਦਿਨ 3 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਹੈ ਕਿ ਤਰਨਤਾਰਨ ਸੀਟ ਲਈ ਲਈ ਬੁੱਧਵਾਰ ਨੂੰ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਕਰਨਬੀਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਸੁਖਵਿੰਦਰ ਕੌਰ ਅਤੇ ਕੰਚਨਪ੍ਰੀਤ ਕੌਰ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਦੀ ਪ੍ਰਕਿਰਿਆ 13 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ ਪਰ 13 ਤੇ 14 ਅਕਤੂਬਰ ਨੂੰ ਕਿਸੇ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ। ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਅਕਤੂਬਰ ਹੈ ਜਦਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਅਕਤੂਬਰ ਨੂੰ ਕੀਤੀ ਜਾਵੇਗੀ। ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 24 ਅਕਤੂਬਰ ਹੈ।
Read More : ਪੰਜਾਬ ਵਿਚ ਖੋਲ੍ਹੇ ਜਾ ਰਹੇ 236 ਨਵੇਂ ਆਮ ਆਦਮੀ ਕਲੀਨਿਕ : ਡਾ. ਬਲਬੀਰ ਸਿੰਘ
