Tarntaran By Election

ਤਰਨਤਾਰਨ ਜ਼ਿਮਨੀ ਚੋਣ : ਕਾਂਗਰਸ ਨੇ ਕਰਨਬੀਰ ਬੁਰਜ ਦੇ ਨਾਂ ’ਤੇ ਲਾਈ ਮੋਹਰ

ਤਰਨਤਾਰਨ , 4 ਅਕਤੂਬਰ :  ਪੰਜਾਬ ਵਿਚ ਤਰਨਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਸੱਤਾਧਾਰੀ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਸੀ। ਜਿਸ ਤੋਂ ਇਕ ਦਿਨ ਬਾਅਦ ਕਾਂਗਰਸ ਨੇ ਵੀ ਆਪਣੇ ਪੱਤੇ ਖੋਲ੍ਹਦਿਆਂ ਜ਼ਿਲਾ ਮੀਤ ਪ੍ਰਧਾਨ ਕਰਨਬੀਰ ਸਿੰਘ ਬੁਰਜ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ। ਕਾਂਗਰਸ ਪਾਰਟੀ ਵੱਲੋਂ ਜਾਰੀ ਇਕ ਬਿਆਨ ਮੁਤਾਬਕ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁਰਜ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ।

ਜ਼ਿਕਰਯੋਗ ਹੈ ਕਿ ਇਸ ਸਾਲ ਜੂਨ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਕਸ਼ਮੀਰ ਸਿੰਘ ਸੋਹਲ ਦਾ ਦੇਹਾਂਤ ਹੋ ਗਿਆ ਸੀ, ਜਿਸ ਕਾਰਨ ਇਹ ਸੀਟ ਖਾਲੀ ਹੋ ਗਈ ਸੀ। ਭਾਰਤੀ ਜਨਤਾ ਪਾਰਟੀ ਨੇ ਹਰਜੀਤ ਸਿੰਘ ਸੰਧੂ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੁਖਵਿੰਦਰ ਕੌਰ ਰੰਧਾਵਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਇਹ ਸੀਟ ਜਿੱਤੀ, ਜਦੋਂਕਿ ਅਕਾਲੀ ਦਲ ਦੂਜੇ ਸਥਾਨ ’ਤੇ ਰਿਹਾ ਅਤੇ ਕਾਂਗਰਸ ਤੀਜੇ ਸਥਾਨ ’ਤੇ ਰਹੀ।

Read More : ਸਰਕਾਰ ਨੂੰ ਜ਼ਮੀਨਾਂ ਵੇਚ ਕੇ ਦਿੱਲੀ ਲੀਡਰਸ਼ਿਪ ਦੇ ਖਜ਼ਾਨੇ ਭਰਨ ਨਹੀਂ ਦੇਵੇਗਾ : ਸੁਖਬੀਰ

Leave a Reply

Your email address will not be published. Required fields are marked *