Imprisonment

ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ 3 ਸਾਲ ਦੀ ਜੇਲ੍ਹ

ਗਾਂਧੀਨਗਰ, 4 ਫਰਵਰੀ: ਗੁਜਰਾਤ ਦੀ ਇਕ ਅਦਾਲਤ ਨੇ ਹੋਮਵਰਕ ਨਾ ਕਰਨ ‘ਤੇ 9ਵੀਂ ਜਮਾਤ ਦੀ ਵਿਦਿਆਰਥਣ ਨੂੰ ਥੱਪੜ ਮਾਰਨ ਵਾਲੀ ਅਧਿਆਪਕਾ ਨੂੰ ਦੋਸ਼ੀ ਕਰਾਰ ਦਿੰਦਿਆਂ 3 ਸਾਲ ਦੀ ਕੈਦ ਅਤੇ 50,000 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਸ ਘਟਨਾ ਦੀ ਸਮੀਖਿਆ ਦੌਰਾਨ ਸਾਹਮਣੇ ਆਇਆ ਕਿ ਅਧਿਆਪਕਾ ਦੀ ਕੁੱਟਮਾਰ ਕਾਰਨ 14 ਸਾਲਾ ਵਿਦਿਆਰਥਣ ਦੇ ਖੱਬੇ ਕੰਨ ਦਾ ਪਰਦਾ ਫਟ ਗਿਆ ਸੀ, ਜਿਸ ਕਾਰਨ ਉਸ ਨੂੰ ਸੁਣਨ ਵਿੱਚ ਗੰਭੀਰ ਮੁਸ਼ਕਲ ਪੇਸ਼ ਆ ਰਹੀ ਹੈ।

ਵਧੀਕ ਮੁੱਖ ਜੁਡੀਸ਼ੀਅਲ ਮੈਜਿਸਟ੍ਰੇਟ ਹਿਮਾਂਸ਼ੂ ਚੌਧਰੀ ਨੇ ਫ਼ੈਸਲੇ ਵਿੱਚ ਕਿਹਾ ਕਿ ਇਹ ਅਧਿਕਾਰਾਂ ਦੀ ਗਲਤ ਵਰਤੋਂ ਦਾ ਮਾਮਲਾ ਹੈ। ਘਟਨਾ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਪੀੜਤਾ ਦਾ ਇਲਾਜ ਜਾਰੀ ਹੈ। ਇਸ ਫ਼ੈਸਲੇ ਨਾਲ ਸਮਾਜ ਵਿੱਚ ਇਕ ਹਾਂਪੱਖੀ ਸੰਦੇਸ਼ ਗਿਆ ਹੈ ਕਿ ਵਿਦਿਅਕ ਅਦਾਰਿਆਂ ਵਿੱਚ ਸਰੀਰਕ ਤਸ਼ੱਦਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਅਦਾਲਤ ਨੇ ਸਪੱਸ਼ਟ ਕੀਤਾ ਕਿ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਕੂਲ ਪ੍ਰਬੰਧਕਾਂ ਅਤੇ ਪੁਲਸ ਪ੍ਰਸ਼ਾਸਨ ਦੀ ਸਾਂਝੀ ਜ਼ਿੰਮੇਵਾਰੀ ਹੈ। ਮਾਪਿਆਂ ਨੇ ਅਦਾਲਤ ਦੇ ਇਸ ਇਨਸਾਫ਼ ਭਰੇ ਫ਼ੈਸਲੇ ਦਾ ਸਵਾਗਤ ਕੀਤਾ ਹੈ।

Read More : ਪੈਸਿਆਂ ਦੇ ਲੈਣ-ਦੇਣ ਕਾਰਨ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਦੋਸਤ ਗੰਭੀਰ ਜ਼ਖ਼ਮੀ

Leave a Reply

Your email address will not be published. Required fields are marked *