ਵਿਜੀਲੈਂਸ ਬਿਊਰੋ

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸੰਗਰੂਰ, 1 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲਾ ਸੰਗਰੂਰ ਵਿਖੇ ਤਾਇਨਾਤ ਤਹਿਸੀਲਦਾਰ ਜਗਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿਚ ਸਹਿ-ਦੋਸ਼ੀ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਤਹਿਸੀਲਦਾਰ ਦੇ ਘਰ ਦੀ ਤਲਾਸ਼ੀ ਦੌਰਾਨ 1,45,000 ਰੁਪਏ ਦੀ ਰਕਮ ਬਰਾਮਦ ਕੀਤੀ ਗਈ।

ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜ਼ਿਲਾ ਸੰਗਰੂਰ ਦੇ ਪਿੰਡ ਮਹਿਲਾਂ ਦੇ ਇਕ ਵਸਨੀਕ ਵੱਲੋਂ ਤਹਿਸੀਲ ਦਫ਼ਤਰ ਸੰਗਰੂਰ ਵਿਖੇ ਤਾਇਨਾਤ ਜਗਤਾਰ ਸਿੰਘ ਤਹਿਸੀਲਦਾਰ ਅਤੇ ਮਾਲਵਿੰਦਰ ਸਿੰਘ ਕਲਰਕ ਵਿਰੁੱਧ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਵਿਜੀਲੈਂਸ ਨੂੰ ਸ਼ਿਕਾਇਤਕਰਤਾ ਨੇ ਸ਼ਿਕਾਇਤ ਦਿੱਤੀ ਸੀ ਕਿ ਉਸਨੇ ਖਰੀਦੀ ਗਈ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ ਮੁਲਜ਼ਮ ਕੋਲ ਪਹੁੰਚ ਕੀਤੀ ਸੀ। ਦੋਵਾਂ ਮੁਲਜ਼ਮਾਂ ਨੇ ਜ਼ਮੀਨ ਦੀ ਰਜਿਸਟਰੀ ਕਰਵਾਉਣ ਲਈ 30,000 ਰੁਪਏ ਦੀ ਰਿਸ਼ਵਤ ਲਈ ਸੀ। ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਇਹ ਪਾਇਆ ਗਿਆ ਕਿ ਉਕਤ ਦੋਸ਼ ਦਰਅਸਲ ਸੱਚੇ ਹਨ।

ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿਚ ਦੋਵਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਰੇਂਜ, ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਬਿਊਰੋ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਾ ਹੈ ਕਿ ਉਹ ਭ੍ਰਿਸ਼ਟਾਚਾਰ ਦੀ ਅਜਿਹੀ ਕਿਸੇ ਵੀ ਘਟਨਾ ਦੀ ਰਿਪੋਰਟ ਸਾਨੂੰ ਕਰਨ। ਵਿਜੀਲੈਂਸ ਬਿਊਰੋ ਭ੍ਰਿਸ਼ਟਾਚਾਰ ’ਚ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹੈ।

Read More : ਦਰਦਨਾਕ ਸੜਕ ਹਾਦਸਾ : 3 ਲੋਕਾਂ ਦੀ ਮੌਤ, 4 ਜ਼ਖਮੀ

Leave a Reply

Your email address will not be published. Required fields are marked *