ਨੌਜਵਾਨਾਂ ਦੀ ਮੌਤ

ਭਿਆਨਕ ਹਾਦਸਾ : 3 ਨੌਜਵਾਨਾਂ ਦੀ ਮੌਤ

ਸੜਕ ’ਤੇ ਜਾਂਦੇ ਟਰੈਕਟਰ-ਟਰਾਲੀ ਨਾਲ ਟਕਰਾਇਆ ਮੋਟਰਸਾਈਕਲ

ਬਰਨਾਲਾ, 7 ਦਸੰਬਰ : ਜ਼ਿਲਾ ਬਰਨਾਲਾ ਦੇ ਕਸਬਾ ਗੁਰੂਸਰ ਸੁਧਾਰ ਲਾਗਿਓਂ ਲੰਘਦੇ ਲੁਧਿਆਣਾ-ਬਠਿੰਡਾ ਮਾਰਗ ਲਾਗੇ ਹੋਏ ਇਕ ਸੜਕ ਹਾਦਸੇ ’ਚ 3 ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਤ ਹੋ ਗਈ ਹੈ।

ਜਾਣਕਾਰੀ ਅਨੁਸਾਰ ਤਿੰਨ ਮੋਟਰਸਾਈਕਲ ਸਵਾਰ ਨੌਜਵਾਨ ਮਲਕੀਤ ਸਿੰਘ, ਅਕਾਸ਼ਦੀਪ ਸਿੰਘ ਅਤੇ ਪਰਵਿੰਦਰ ਸਿੰਘ ਵਾਸੀ ਗਹਿਲਾਂ (ਨੇੜੇ ਬਰਨਾਲਾ) ਜਿਨ੍ਹਾਂ ਦੀ ਉਮਰ 21 ਤੋਂ 22 ਸਾਲ ਦਰਮਿਆਨ ਦੱਸੀ ਜਾ ਰਹੀ ਹੈ, ਕਿਸੇ ਕੰਮ ਲਈ ਮੋਟਰਸਾਈਕਲ ’ਤੇ ਆਏ ਸਨ ਤੇ ਆਪਣੇ ਪਿੰਡ ਗਹਿਲਾਂ ਨੂੰ ਵਾਪਸ ਜਾ ਰਹੇ ਸਨ ਤਾਂ ਕਸਬਾ ਗੁਰੂਸਰ ਸੁਧਾਰ ਲਾਗੇ ਪੈਂਦੇ ਪਿੰਡ ਬੋਪਾਰਾਏ ਕਲਾਂ ਨਜ਼ਦੀਕ ਉਨ੍ਹਾਂ ਦਾ ਮੋਟਰਸਾਈਕਲ ਇਕ ਸੜਕ ’ਤੇ ਜਾਂਦੇ ਟਰੈਕਟਰ-ਟਰਾਲੀ ਨਾਲ ਟਕਰਾ ਗਿਆ।

ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਤਿੰਨਾਂ ਨੌਜਵਾਨਾਂ ਦੀ ਹਾਦਸੇ ਤੋਂ ਥੋੜ੍ਹੇ ਸਮੇਂ ਬਾਅਦ ਮੌਤ ਹੋ ਗਈ। ਮ੍ਰਿਤਕ ਪਰਵਿੰਦਰ ਸਿੰਘ ਦੇ ਅਾਧਾਰ ਕਾਰਡ ਦੀ ਮਦਦ ਨਾਲ ਸਬੰਧਤ ਥਾਣਾ ਸੁਧਾਰ ਦੀ ਪੁਲਸ ਨੇ ਬਰਨਾਲਾ ਪੁਲਸ ਅਤੇ ਉਨ੍ਹਾਂ ਦੇ ਸਕੇ-ਸਬੰਧੀਆਂ ਨੂੰ ਸੂਚਿਤ ਕੀਤਾ।

ਇਸ ਸਬੰਧੀ ਥਾਣਾ ਸੁਧਾਰ ਦੇ ਮੁਖੀ ਸਬ-ਇੰਸਪੈਕਟਰ ਗੁਰਦੀਪ ਸਿੰਘ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਇਸ ਮਾਮਲੇ ’ਚ ਟਰੈਕਟਰ ਚਾਲਕ ਸਤਨਾਮ ਸਿੰਘ ਵਾਸੀ ਖੰਡੂਰ ਵਿਰੁੱਧ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਥਾਣੇਦਾਰ ਗੁਰਨਾਮ ਸਿੰਘ ਵੱਲੋਂ ਕੀਤੀ ਜਾ ਰਹੀ ਹੈ |

Read More : ਸਰਹੱਦ ਪਾਰੋਂ ਹਥਿਆਰ ਸਮੱਗਲਿੰਗ ਮਾਡਿਊਲ ਦਾ ਕਾਰਕੁੰਨ 5 ਪਿਸਤੌਲਾਂ ਸਮੇਤ ਗ੍ਰਿਫਤਾਰ

Leave a Reply

Your email address will not be published. Required fields are marked *