ਕਈ ਯਾਤਰੀਆਂ ਦੀ ਹਾਲਤ ਗੰਭੀਰ
ਗੈਸ ਸਿਲੰਡਰਾਂ ਵਾਲੇ ਵਾਹਨ ਨਾਲ ਟਕਰਾਈ ਬੱਸ
ਦੇਵਘਰ, 29 ਜੁਲਾਈ : ਸਵੇਰੇ ਝਾਰਖੰਡ ਦੇ ਦੇਵਘਰ ਵਿਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਜਿਸ ਵਿਚ 18 ਕਾਂਵੜੀਆਂ ਦੀ ਮੌਤ ਹੋ ਗਈ ਅਤੇ ਕਈ ਯਾਤਰੀ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਸਵੇਰੇ 4.30 ਵਜੇ ਦੇ ਜਾਮੁਨੀਆ ਜੰਗਲ ਦੇ ਨੇੜੇ ਕਾਂਵੜੀਆਂ ਨੂੰ ਲੈ ਕੇ ਜਾ ਰਹੀ ਇਕ ਬੱਸ ਦੇ ਗੈਸ ਸਿਲੰਡਰਾਂ ਵਾਲੇ ਵਾਹਨ ਨਾਲ ਟਕਰਾ ਜਾਣ ਤੋਂ ਬਾਅਦ ਵਾਪਰਿਆ।
ਇੰਸਪੈਕਟਰ ਜਨਰਲ ਆਫ਼ ਪੁਲਿਸ (ਡਮਕਾ ਰੇਂਜ) ਸ਼ੈਲੇਂਦਰ ਕੁਮਾਰ ਸਿਨਹਾ ਨੇ ਦੱਸਿਆ ਕਿ ਦੇਵਘਰ ਦੇ ਮੋਹਨਪੁਰ ਥਾਣਾ ਖੇਤਰ ਦੇ ਜਾਮੁਨੀਆ ਜੰਗਲ ਦੇ ਨੇੜੇ ਕਾਂਵੜੀਆਂ ਨੂੰ ਲੈ ਕੇ ਜਾ ਰਹੀ 32 ਸੀਟਾਂ ਵਾਲੀ ਬੱਸ ਦੇ ਗੈਸ ਸਿਲੰਡਰਾਂ ਨਾਲ ਭਰੇ ਟਰੱਕ ਨਾਲ ਟਕਰਾ ਜਾਣ ਕਾਰਨ 18 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।
ਅਧਿਕਾਰੀ ਨੇ ਕਿਹਾ ਕਿ ਮ੍ਰਿਤਕਾਂ ਦੀ ਗਿਣਤੀ ਵੱਧ ਸਕਦੀ ਹੈ ਕਿਉਂਕਿ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਨੂੰ ਅਲਰਟ ਕਰ ਦਿੱਤਾ ਗਿਆ ਹੈ ਅਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ਅਤੇ ਪ੍ਰਾਇਮਰੀ ਸਿਹਤ ਕੇਂਦਰਾਂ ਵਿਚ ਲਿਜਾਇਆ ਜਾ ਰਿਹਾ ਹੈ।
Read More : 20 ਲੱਖ ਰੁਪਏ ਦੀ ਡਕੈਤੀ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ
