ਬਲੈਰੋ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ
ਪੁਰੂਲੀਆ, 20 ਜੂਨ : ਸਵੇਰੇ ਪੱਛਮੀ ਬੰਗਾਲ ਦੇ ਪੁਰੂਲੀਆ ਜ਼ਿਲ੍ਹੇ ਵਿਚ ਇਕ ਇਕ ਭਿਆਨਕ ਹਾਦਸਾ ਵਾਪਰਿਆ, ਜਿਸ ਵਿਚ ਵਿਆਹ ਸਮਾਗਮ ਤੋਂ ਵਾਪਸ ਆ ਰਹੇ 9 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ।
ਜਾਣਕਾਰੀ ਅਨੁਸਾਰ ਸਾਰੇ ਮ੍ਰਿਤਕ ਝਾਰਖੰਡ ਦੇ ਬੜਾਬਾਜ਼ਾਰ ਪੁਲਿਸ ਸਟੇਸ਼ਨ ਅਧੀਨ ਆਉਂਦੇ ਅਡਬਨਾ ਪਿੰਡ ਤੋਂ ਇਕ ਵਿਆਹ ਦੀ ਬਰਾਤ ਵਿਚ ਸ਼ਾਮਲ ਹੋਣ ਤੋਂ ਬਾਅਦ ਇਕ ਬਲੈਰੋ ਵਿਚ ਸਵਾਰ ਹੋ ਕੇ ਵਾਪਸ ਆ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਬਲੈਰੋ ਬਲਰਾਮਪੁਰ ਇਲਾਕੇ ਵਿਚ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬਲੈਰੋ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਸਾਰੇ ਯਾਤਰੀ ਅੰਦਰ ਫਸ ਗਏ।
ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਗੱਡੀ ਵਿਚ ਫਸੇ ਲੋਕਾਂ ਨੂੰ ਕਿਸੇ ਤਰ੍ਹਾਂ ਬਾਹਰ ਕੱਢਿਆ ਗਿਆ ਅਤੇ ਨੇੜਲੇ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।ਪੁਲਿਸ ਨੇ ਟਰੱਕ ਨੂੰ ਜ਼ਬਤ ਕਰ ਲਿਆ ਹੈ। ਜਦੋਂ ਕਿ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।
Read More : ਮੀਂਹ ਕਾਰਨ ਹਿਮਾਚਲ ਵਿਚ ਕਈ ਥਾਵਾਂ ‘ਤੇ ਜ਼ਮੀਨ ਖਿਸਕੀ