ਗੁਰਦਾਸਪੁਰ

ਭਿਆਨਕ ਹਾਦਸਾ; 3 ਦਿਨ ਪਹਿਲਾਂ ਆਸਟ੍ਰੇਲੀਆ ਤੋਂ ਆਏ ਸਾਬਕਾ ਸਰਪੰਚ ਦੀ ਮੌਤ

ਡਿਵਾਈਡਰ ਟੱਪ ਕੇ ਟਿੱਪਰ ਨਾਲ ਟਕਰਾਈ ਕਾਰ, ਚਾਲਕ ਗੰਭੀਰ ਜ਼ਖ਼ਮੀ

ਗੁਰਦਾਸਪੁਰ, 21 ਅਪ੍ਰੈਲ : ਅੱਜ ਸ਼ਾਮ ਜ਼ਿਲਾ ਗੁਰਦਾਸਪੁਰ ਦੇ ਬਾਹਰਵਾਰ ਬਾਈਪਾਸ ’ਤੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਦੌਰਾਨ ਕਾਰ ਅਤੇ ਟਿੱਪਰ ਦੀ ਟੱਕਰ ’ਚ ਇਕ 53 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ ਕਾਰ ਚਾਲਕ ਗੰਭੀਰ ਜ਼ਖ਼ਮੀ ਹੋ ਗਿਆ।

ਜਾਣਕਾਰੀ ਅਨੁਸਾਰ ਪਿੰਡ ਮੋਖੇ ਦੇ ਰਹਿਣ ਵਾਲੇ ਸਾਬਕਾ ਸਰਪੰਚ ਸੁਖਬੀਰ ਸਿੰਘ ਤਿੰਨ ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਆਪਣੇ ਪੁੱਤਰਾਂ ਨੂੰ ਮਿਲ ਕੇ ਵਾਪਸ ਪਿੰਡ ਆਏ ਸਨ। ਅੱਜ ਉਹ ਆਪਣੇ ਪਿੰਡ ਦੇ ਹੀ ਨੌਜਵਾਨ ਗੁਰਮੁਖ ਸਿੰਘ ਨਾਲ ਸਵਿਫਟ ਕਾਰ ’ਚ ਕਿਸੇ ਕੰਮ ਲਈ ਜਾ ਰਹੇ ਸਨ। ਜਦੋਂ ਉਹ ਪਿੰਡ ਮੋਖੇ ਤੋਂ ਹਾਈਵੇਅ ਰਾਹੀਂ ਗੁਰਦਾਸਪੁਰ ਬਾਈਪਾਸ ਉੱਪਰ ਜਾ ਰਹੇ ਸਨ ਤਾਂ ਬਰਿਆਰ ਬਾਈਪਾਸ ਚੌਕ ਤੋਂ ਮਾਨ ਕੌਰ ਸਿੰਘ ਵਾਲੇ ਫਲਾਈਓਵਰ ਤੋਂ ਪਹਿਲਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ। ਕਾਰ ਬੇਕਾਬੂ ਹੋ ਕੇ ਸੜਕ ਦੇ ਡਿਵਾਈਡਰ ਨੂੰ ਟੱਪ ਕੇ ਦੂਜੇ ਪਾਸੇ ਚਲੀ ਗਈ, ਜਿੱਥੇ ਬਟਾਲਾ ਵੱਲੋਂ ਆ ਰਹੇ ਟਿੱਪਰ ਨਾਲ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਟਾਇਰ ਫਟਣ ਕਾਰਨ ਇਹ ਹਾਦਸਾ ਵਾਪਰਿਆ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਸੁਖਬੀਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸੇ ’ਚ ਕਾਰ ਚਾਲਕ ਗੁਰਮੁਖ ਸਿੰਘ ਵੀ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ, ਜਿਸ ਦੀਆਂ ਪੱਸਲੀਆਂ ਟੁੱਟਣ ਸਮੇਤ ਹੋਰ ਗੰਭੀਰ ਸੱਟਾਂ ਲੱਗੀਆਂ ਹਨ। ਉਸ ਨੂੰ ਤੁਰੰਤ ਗੁਰਦਾਸਪੁਰ ਦੇ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਜਾਰੀ ਹੈ।

Read More : ਵਿਜੀਲੈਂਸ ਬਿਊਰੋ ਵੱਲੋਂ 33,500 ਰੁਪਏ ਰਿਸ਼ਵਤ ਲੈਂਦਾ ਏ.ਐੱਸ.ਆਈ. ਰੰਗੇ ਹੱਥੀਂ ਕਾਬੂ

Leave a Reply

Your email address will not be published. Required fields are marked *