private hospital

ਨਿੱਜੀ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ, 10 ਜ਼ਖ਼ਮੀ

8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਪਾਇਆ ਕਾਬੂ

ਨਵੀਂ ਦਿੱਲੀ, 9 ਅਗਸਤ : ਰਾਜਧਾਨੀ ਦਿੱਲੀ ਵਿਚ ਵਿਚ ਆਨੰਦ ਵਿਹਾਰ ਸਥਿਤ ਇਕ ਨਿੱਜੀ ਹਸਪਤਾਲ ਵਿਚ ਅੱਗ ਲੱਗ ਗਈ, ਜਿਥੇ ਆਕਸੀਜਨ ਸਿਲੰਡਰ ਵੀ ਅੱਗ ਦੀ ਲਪੇਟ ਵਿਚ ਆ ਗਏ। ਦਿੱਲੀ ਫਾਇਰ ਬ੍ਰਿਗੇਡ ਦੇ ਅਨੁਸਾਰ ਹਸਪਤਾਲ ਧੂੰਏਂ ਨਾਲ ਭਰ ਜਾਣ ਤੋਂ ਬਾਅਦ ਸ਼ੀਸ਼ਾ ਤੋੜ ਕੇ ਮਰੀਜ਼ਾਂ ਨੂੰ ਸੁਰੱਖਿਅਤ ਥਾਂ ‘ਤੇ ਭੇਜ ਦਿੱਤਾ ਗਿਆ। ਬਾਕੀ ਆਕਸੀਜਨ ਸਿਲੰਡਰਾਂ ਨੂੰ ਸਮੇਂ ਸਿਰ ਬਾਹਰ ਕੱਢ ਲਿਆ ਗਿਆ, ਨਹੀਂ ਤਾਂ ਵੱਡਾ ਹਾਦਸਾ ਹੋ ਸਕਦਾ ਸੀ

ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੂਰਬੀ ਦਿੱਲੀ ਦੇ ਆਨੰਦ ਵਿਹਾਰ ਹਸਪਤਾਲ ਵਿੱਚ ਸ਼ਨੀਵਾਰ ਦੁਪਹਿਰ ਨੂੰ ਅੱਗ ਲੱਗ ਗਈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 10 ਲੋਕ ਜ਼ਖਮੀ ਹੋ ਗਏ। ਮ੍ਰਿਤਕ ਦੀ ਪਛਾਣ ਅਮਿਤ ਵਜੋਂ ਹੋਈ ਹੈ। ਉਹ ਹਸਪਤਾਲ ਵਿੱਚ ਸਫਾਈ ਕਰਮਚਾਰੀ ਸੀ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਉਸ ਨੇ ਦੂਜੀ ਮੰਜ਼ਿਲ ‘ਤੇ ਟਾਇਲਟ ਵਿਚ ਆਪਣੇ ਆਪ ਨੂੰ ਬੰਦ ਕਰ ਲਿਆ। ਇਸ ਤੋਂ ਬਾਅਦ ਉਸ ਦੀ ਦਮ ਘੁੱਟਣ ਨਾਲ ਮੌਤ ਹੋ ਗਈ।

ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੀ ਸੂਚਨਾ ਦੁਪਹਿਰ 12:12 ਵਜੇ ਮਿਲੀ, ਜਿਸ ਤੋਂ ਬਾਅਦ 8 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਏ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਵਿੱਚੋਂ ਸੱਤ ਨੂੰ ਆਨੰਦ ਵਿਹਾਰ ਹਸਪਤਾਲ ਵਿਚ ਹੀ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ ਤਿੰਨ ਹੋਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਕਿਹਾ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ।

Read More : ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਕਦਮ ਚੁੱਕਿਆ, ਕੀਤੇ ਤਬਾਦਲੇ

One Reply to “ਨਿੱਜੀ ਹਸਪਤਾਲ ‘ਚ ਲੱਗੀ ਭਿਆਨਕ ਅੱਗ, ਇਕ ਦੀ ਮੌਤ, 10 ਜ਼ਖ਼ਮੀ”

Leave a Reply

Your email address will not be published. Required fields are marked *