State Bank of India

ਸਟੇਟ ਬੈਂਕ ਆਫ ਇੰਡੀਆ ਦੀ ਇਮਾਰਤ ’ਚ ਲੱਗੀ ਭਿਆਨਕ ਅੱਗ

ਫਾਇਰ ਬ੍ਰਿਗੇਡ ਦੀ ਟੀਮ ਨੇ ਸਮੇਂ ਸਿਰ ਅੱਗ ’ਤੇ ਪਾਇਆ ਕਾਬੂ

ਗੁਰਦਾਸਪੁਰ, 18 ਜੂਨ :- ਅੱਜ ਸ਼ਾਮ ਗੁਰਦਾਸਪੁਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ ਇੰਡੀਆ ਦੀ ਇਮਾਰਤ ਵਿਚ ਅਚਾਨਕ ਅੱਗ ਲੱਗ ਗਈ, ਜਿਸ ਦੇ ਕੁਝ ਹੀ ਮਿੰਟਾਂ ਬਾਅਦ ਆਸ-ਪਾਸ ਦੁਕਾਨਦਾਰਾਂ ਅਤੇ ਹੋਰ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇੱਥੇ ਦੱਸਣ ਯੋਗ ਹੈ ਕਿ ਇਹ ਬੈਂਕ ਬਹੁਤ ਹੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਹੈ ਜਿਸ ਦੇ ਸਾਰੇ ਪਾਸੇ ਰਿਹਾਸ਼ੀ ਅਤੇ ਵਪਾਰਕ ਇਮਾਰਤਾਂ ਹਨ। ਇਹ ਅੱਗ ਸਟੇਟ ਬੈਂਕ ਆਫ ਇੰਡੀਆ ਦੀ ਹਨੂੰਮਾਨ ਚੌਕ ਸਥਿਤ ਬ੍ਰਾਂਚ ਦੀ ਪਹਿਲੀ ਮੰਜ਼ਿਲ ’ਤੇ ਲੱਗੀ ਹੈ, ਜਦੋਂ ਕਿ ਫਾਇਰ ਬ੍ਰਿਗੇਡ ਵੱਲੋਂ ਇਸ ਦੇ ਸਮੇਂ ਸਿਰ ਕਾਬੂ ਪਾ ਲੈਣ ਕਾਰਨ ਬਰਾਂਚ ਦੇ ਹੇਠਲੇ ਗਰਾਊਂਡ ਫਲੋਰ ’ਤੇ ਨੁਕਸਾਨ ਹੋਣ ਤੋਂ ਬਚ ਗਿਆ। ਪਹਿਲੀ ਮੰਜ਼ਿਲ ’ਤੇ ਜਿਸ ਕਮਰੇ ਵਿਚ ਅੱਗ ਲੱਗੀ ਹੈ ਉੱਥੇ ਵੀ ਕਲੈਰੀਕਲ ਸਟਾਫ ਬੈਠਦਾ ਹੈ।

ਬੈਂਕ ਦੇ ਹੋਏ ਨੁਕਸਾਨ ਦਾ ਅਜੇ ਤੱਕ ਅੰਦਾਜ਼ਾ ਨਹੀਂ ਲੱਗ ਸਕਿਆ ਅਤੇ ਸਬੰਧਤ ਕਰਮਚਾਰੀ ਅੱਗ ਬਝਾਉਣ ਅਤੇ ਹੇਠਲੀ ਮੰਜ਼ਿਲ ਵਿਚ ਅੱਗ ਨੂੰ ਪਹੁੰਚਣ ਤੋਂ ਰੋਕਣ ਵਿਚ ਹੀ ਕੋਸ਼ਿਸ਼ ਕਰਦੇ ਦਿਖਾਈ ਦਿੱਤੇ। ਮੌਕੇ ’ਤੇ ਪਹੁੰਚੇ ਨਗਰ ਕੌਂਸਲ ਦੇ ਪ੍ਰਧਾਨ ਬਲਜੀਤ ਸਿੰਘ ਪਾਹੜਾ ਨੇ ਦੱਸਿਆ ਅੱਗ ਲੱਗਣ ਦਾ ਕਾਰਨ ਏ.ਸੀ. ਜਾਂ ਕਿਸੇ ਹੋਰ ਯੰਤਰ ਦੀਆਂ ਤਾਰਾਂ ਦੇ ਸ਼ਾਰਟ ਸਰਕਟ ਹੋਣ ਦਾ ਲੱਗ ਰਿਹਾ ਹੈ।

ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੇ ਜਵਾਨਾਂ ਨੇ ਬੜੀ ਮੁਸ਼ਕਿਲ ਨਾਲ ਅੱਗ ’ਤੇ ਕਾਬੂ ਪਾ ਇਅਾ ਜਿਸ ਕਾਰਨ ਜਿਆਦਾ ਨੁਕਸਾਨ ਨਹੀਂ ਹੋਇਆ। ਇਸ ਅੱਗ ਦੀ ਖਬਰ ਮਿਲਦਿਆਂ ਹੀ ਟਰੈਫਿਕ ਪੁਲਸ ਦੇ ਇੰਚਾਰਜ ਸਤਨਾਮ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਨੇ ਸਾਰੀ ਟਰੈਫਿਕ ਨੂੰ ਡਾਇਵਰਟ ਕਰ ਕੇ ਆਵਾਜਾਈ ਬਹਾਲ ਕਰਵਾਈ ਹੈ।

Read More : 9 ਲੱਖ ਰੁਪਏ ਦੀ ਜਾਅਲੀ ਕਰੰਸੀ ਸਮੇਤ 7 ਕਾਬੂ

Leave a Reply

Your email address will not be published. Required fields are marked *