Mohinder-bhagat

ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਬੇਬੁਨਿਆਦ ਦੋਸ਼ਾਂ ਦਾ ਪਰਦਾਫਾਸ਼ ਹੋਇਆ : ਮੋਹਿੰਦਰ ਭਗਤ

ਨਵੀਂ ਦਿੱਲੀ, 1 ਮਾਰਚ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਅਦਾਲਤ ਦੇ ਹਾਲੀਆ ਫੈਸਲੇ ਨੂੰ ਸੱਚਾਈ ਅਤੇ ਲੋਕਤੰਤਰੀ ਕਦਰਾਂ-ਕੀਮਤਾਂ ਦੀ ਵੱਡੀ ਜਿੱਤ ਦੱਸਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਹੋਰ ਮੁਲਜ਼ਮਾਂ ਨੂੰ ਬਰੀ ਕਰਨ ਨਾਲ ਉਨ੍ਹਾਂ ਵਿਰੁੱਧ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਸਾਬਤ ਹੋ ਗਏ ਹਨ।

ਮੋਹਿੰਦਰ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਅਦਾਲਤੀ ਫੈਸਲੇ ਨੇ ਨਿਆਂਪਾਲਿਕਾ ਵਿੱਚ ਜਨਤਾ ਦਾ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਹੈ ਅਤੇ ਇਹ ਸਾਬਤ ਕਰ ਦਿੱਤਾ ਹੈ ਕਿ ਅੰਤ ਵਿੱਚ ਜਿੱਤ ਸੱਚ ਅਤੇ ਨਿਆਂ ਦੀ ਹੀ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਤੰਤਰੀ ਤੌਰ ‘ਤੇ ਚੁਣੀ ਹੋਈ ਲੀਡਰਸ਼ਿਪ ਦੇ ਅਕਸ ਨੂੰ ਖਰਾਬ ਕਰਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ ਸਨ, ਪਰ ਨਿਆਂਇਕ ਪ੍ਰਕਿਰਿਆ ਰਾਹੀਂ ਸੱਚਾਈ ਸਭ ਦੇ ਸਾਹਮਣੇ ਆ ਗਈ ਹੈ।

ਅਰਵਿੰਦ ਕੇਜਰੀਵਾਲ ਨੂੰ ਇੱਕ ਵਚਨਬੱਧ ਅਤੇ ਦੂਰਦਰਸ਼ੀ ਆਗੂ ਕਰਾਰ ਦਿੰਦਿਆਂ ਮੋਹਿੰਦਰ ਭਗਤ ਨੇ ਕਿਹਾ ਕਿ ਰਾਜਨੀਤਿਕ ਚੁਣੌਤੀਆਂ ਦੇ ਬਾਵਜੂਦ ਉਹ ਹਮੇਸ਼ਾ ਪਾਰਦਰਸ਼ੀ ਸ਼ਾਸਨ ਅਤੇ ਲੋਕ ਭਲਾਈ ਦੇ ਕੰਮਾਂ ਵਿੱਚ ਜੁਟੇ ਰਹੇ ਹਨ। ਉਨ੍ਹਾਂ ਮੁਤਾਬਕ ਅਦਾਲਤ ਦਾ ਇਹ ਫੈਸਲਾ ਦੇਸ਼ ਵਿੱਚ ਲੋਕਤੰਤਰੀ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੱਚ ਤੇ ਨਿਆਂ ਦੀ ਅਹਿਮੀਅਤ ਨੂੰ ਉਜਾਗਰ ਕਰੇਗਾ।

ਬਿਹਾਰ ਦੇ ਕੈਮੂਰ ਵਿਚ ਇਕ ਯਾਤਰੀ ਬੱਸ ਅਤੇ ਇਕ ਟਰੱਕ ਦੀ ਆਪਸ ਵਿਚ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਤਿੰਨ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਵਿਚੋਂ ਦੋ ਦੀ ਪਛਾਣ ਕਰ ਲਈ ਗਈ ਹੈ।

ਇਨ੍ਹਾਂ ਵਿੱਚ ਵਾਰਾਣਸੀ ਦੇ ਚਿਤਾਈਪੁਰ ਥਾਣਾ ਖੇਤਰ ਦੇ ਵਾਸੀ ਅਰੁਣ ਕੁਮਾਰ ਦੀ ਪੁੱਤਰੀ ਦੀਕਸ਼ਿਤਾ ਕੁਮਾਰੀ (9) ਅਤੇ ਵਾਰਾਣਸੀ ਦੇ ਭੁਲਨਪੁਰ ਦੀ ਰਹਿਣ ਵਾਲੀ ਆਭਾ ਰਾਣੀ ਸ਼ਾਮਲ ਹਨ। ਜਦਕਿ ਤੀਜੇ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ ਹੈ, ਜਦੋਂ ਕਿ 12 ਤੋਂ ਵੱਧ ਲੋਕ ਜ਼ਖ਼ਮੀ ਹਨ।

ਬੱਸ ਜਮਸ਼ੇਦਪੁਰ ਤੋਂ ਵਾਰਾਣਸੀ ਜਾ ਰਹੀ ਸੀ, ਜਿਸ ਵਿੱਚ ਲਗਭਗ 70-75 ਯਾਤਰੀ ਸਵਾਰ ਸਨ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹਾਦਸਾ ਸਵੇਰੇ 4:30 ਵਜੇ ਦੇ ਕਰੀਬ ਹੋਇਆ। ਬੱਸ ਮੋਹਨੀਆ ਵੱਲ ਜਾ ਰਹੀ ਸੀ ਉਦੋਂ ਹੀ ਉਲਟ ਦਿਸ਼ਾ ਤੋਂ ਆ ਰਿਹਾ ਇੱਕ ਟਰੱਕ ਅਚਾਨਕ ਡਿਵਾਈਡਰ ਪਾਰ ਕਰ ਗਿਆ ਅਤੇ ਸਿੱਧਾ ਬੱਸ ਨਾਲ ਟਕਰਾ ਗਿਆ। ਬੱਸ ਡਰਾਈਵਰ ਨੇ ਹਾਦਸੇ ਤੋਂ ਬਚਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਫਿਰ ਵੀ ਹਾਦਸਾ ਵਾਪਰ ਗਿਆ।

Read More : ਸ਼ਹੀਦ ASI ਗੁਰਨਾਮ ਸਿੰਘ ਦੇ ਪਰਿਵਾਰ ਨੂੰ ਮਿਲੇ ਕੈਬਨਿਟ ਮੰਤਰੀ

Leave a Reply

Your email address will not be published. Required fields are marked *