ਕੁਲਦੀਪ ਧਾਲੀਵਾਲ

ਸ਼ਰਾਬ ਘੁਟਾਲੇ ‘ਚ ਕੇਜਰੀਵਾਲ ਤੇ ਸਿਸੋਦੀਆ ਦੇ ਬਰੀ ਹੋਣ ਨਾਲ ਭਾਜਪਾ ਦੀ ਕੂੜ ਸਿਆਸਤ ਦਾ ਅੰਤ : ਕੁਲਦੀਪ ਧਾਲੀਵਾਲ

ਅਦਾਲਤ ਦੇ ਫੈਸਲੇ ਨੇ ਵਿਰੋਧੀ ਧਿਰ ਵੱਲੋਂ ਖੜ੍ਹੀ ਕੀਤੀ ਝੂਠ ਦੀ ਇਮਾਰਤ ਨੂੰ ਤਾਸ਼ ਦੇ ਪੱਤਿਆਂ ਵਾਂਗ ਬਿਖੇਰਿਆ : ‘ਆਪ’ ਮੁੱਖ ਬੁਲਾਰੇ

ਚੰਡੀਗੜ੍ਹ, 27 ਫਰਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਵੱਲੋਂ ਸੀ.ਬੀ.ਆਈ. ਕੇਸ ਵਿੱਚ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕੀਤੇ ਜਾਣ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕੀਤਾ ਹੈ।

ਧਾਲੀਵਾਲ ਨੇ ਕਿਹਾ ਕਿ ਅਦਾਲਤ ਦੇ ਇਸ ਇਤਿਹਾਸਕ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਨੂੰ ਖ਼ਤਮ ਕਰਨ ਲਈ ਰਚਿਆ ਗਿਆ ਇਹ ਮਾਮਲਾ ਮਹਿਜ਼ ਇੱਕ ਸਿਆਸੀ ਸਾਜ਼ਿਸ਼ ਅਤੇ ਕੋਰੀ ਕਲਪਨਾ ਸੀ।

ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਪਾਰਟੀਆਂ ਨੇ ਮਿਲ ਕੇ ‘ਆਪ’ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਦਿਨ-ਰਾਤ ਕੂੜ ਪ੍ਰਚਾਰ ਕੀਤਾ। ਉਨ੍ਹਾਂ ਕਿਹਾ, “ਵਿਰੋਧੀ ਧਿਰ ਨੇ ਝੂਠ ਦੀ ਜੋ ਇਮਾਰਤ ਖੜ੍ਹੀ ਕੀਤੀ ਸੀ, ਉਹ ਅੱਜ ਢਹਿ-ਢੇਰੀ ਹੋ ਗਈ ਹੈ। ਭਾਜਪਾ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੀ ਲੀਡਰਸ਼ਿਪ ਨੂੰ ਜੇਲ੍ਹ ਭੇਜਿਆ, ਪਰ ਉਹ ਭੁੱਲ ਗਏ ਸਨ ਕਿ ਸੱਚ ਨੂੰ ਪ੍ਰੇਸ਼ਾਨ ਤਾਂ ਕੀਤਾ ਜਾ ਸਕਦਾ ਹੈ, ਪਰ ਹਰਾਇਆ ਨਹੀਂ ਜਾ ਸਕਦਾ।”

ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਵਿਧਾਇਕ ਧਾਲੀਵਾਲ ਨੇ ਕਿਹਾ ਕਿ ਇਸ ਫੈਸਲੇ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਤਾਨਾਸ਼ਾਹੀ ਵਿਰੁੱਧ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਟੀਮ ਨੇ ਡਟ ਕੇ ਲੜਾਈ ਲੜੀ ਹੈ। ਇਹ ਫੈਸਲਾ ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਪੂਰੇ ਦੇਸ਼ ਵਿੱਚ ਜੇਕਰ ਕੋਈ ਇਮਾਨਦਾਰੀ ਦੀ ਰਾਜਨੀਤੀ ਕਰ ਰਿਹਾ ਹੈ, ਤਾਂ ਉਹ ਸਿਰਫ਼ ਅਰਵਿੰਦ ਕੇਜਰੀਵਾਲ ਹੀ ਹਨ।

ਕੁਲਦੀਪ ਧਾਲੀਵਾਲ ਨੇ ਦੇਸ਼ ਭਰ ਦੇ ‘ਆਪ’ ਵਰਕਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਲੋਕਤੰਤਰ ਅਤੇ ਨਿਆਂਪਾਲਿਕਾ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਦੀ ਜਿੱਤ ਹੋਈ ਹੈ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ, “ਸਾਡੇ ਆਗੂਆਂ ਨੇ ਜੇਲ੍ਹ ਜਾਣਾ ਤਾਂ ਸਵੀਕਾਰ ਕੀਤਾ ਪਰ ਜ਼ੁਲਮ ਅੱਗੇ ਝੁਕਣਾ ਨਹੀਂ। ਅੱਜ ਦਾ ਦਿਨ ਭਾਰਤੀ ਰਾਜਨੀਤੀ ਦੇ ਇਤਿਹਾਸ ਵਿੱਚ ਸੱਚਾਈ ਦੀ ਜਿੱਤ ਦੇ ਪ੍ਰਤੀਕ ਵਜੋਂ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।”

Read More : ‘ਆਪ’ ਆਗੂਆਂ ਦੇ ਬਰੀ ਹੋਣ ਨਾਲ ਭਾਜਪਾ ਦੀ ਸਿਆਸੀ ਸਾਜ਼ਿਸ਼ ਪੂਰੀ ਤਰ੍ਹਾਂ ਬੇਨਕਾਬ : ਹਰਪਾਲ ਚੀਮਾ

Leave a Reply

Your email address will not be published. Required fields are marked *