ਯੂਕੇ, ਜਪਾਨ ਤੇ ਦੱਖਣੀ ਕੋਰੀਆ ਸਣੇ ਕਈ ਦੇਸ਼ਾਂ ਦੇ ਉਦਯੋਗਪਤੀ ਪਹੁੰਚਣਗੇ
ਮੋਹਾਲੀ, 13 ਮਾਰਚ : ਪੰਜਾਬ ਸਰਕਾਰ ਸੂਬੇ ਵਿੱਚ ਸਨਅਤੀ ਖੇਤਰ ਨੂੰ ਉਤਸ਼ਾਹਿਤ ਕਰਨ ਅਤੇ ਨਿਵੇਸ਼ ਦੇ ਨਵੇਂ ਰਾਹ ਖੋਲ੍ਹਣ ਲਈ 13 ਤੋਂ 15 ਮਾਰਚ ਤੱਕ ਮੁਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿੱਚ ਤਿੰਨ ਰੋਜ਼ਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਕਰਵਾ ਰਹੀ ਹੈ।
ਇਸ ਸੰਮੇਲਨ ਵਿੱਚ ਭਾਰਤ ਸਮੇਤ ਵਿਸ਼ਵ ਭਰ ਤੋਂ ਵੱਡੀ ਗਿਣਤੀ ਵਿੱਚ ਨਿਵੇਸ਼ਕ ਅਤੇ ਉਦਯੋਗਪਤੀ ਸ਼ਾਮਲ ਹੋਣਗੇ। ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਇਸ ਦਾ ਉਦਘਾਟਨ ਕਰਨਗੇ।
ਪੰਜਾਬ ਦੇ ਉਦਯੋਗ ਤੇ ਵਣਜ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਸੰਮੇਲਨ ਵਿੱਚ ਯੂਕੇ, ਜਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ‘ਤੇ ਕੇਂਦਰਿਤ 89 ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ। ਇਸ ਵਿੱਚ ਇੱਕ ਵਿਸ਼ੇਸ਼ ਸੈਸ਼ਨ ਐੱਮ.ਐੱਸ.ਐੱਮ.ਈਜ਼ (MSMEs) ‘ਤੇ ਵੀ ਕੇਂਦਰਿਤ ਹੋਵੇਗਾ।
ਸੰਮੇਲਨ ਦੌਰਾਨ ਇੱਕ ਉਦਯੋਗਿਕ ਪ੍ਰਦਰਸ਼ਨੀ ਵੀ ਲਾਈ ਜਾਵੇਗੀ, ਜਿੱਥੇ ਪੰਜਾਬ ਦੇ ਉਦਯੋਗਾਂ ਦੇ ਉਤਪਾਦਾਂ ਅਤੇ ਉਨ੍ਹਾਂ ਦੀਆਂ ਨਵੀਨਤਾਵਾਂ ਦੀ ਨੁਮਾਇਸ਼ ਕੀਤੀ ਜਾਵੇਗੀ।
Read More : ਇਥੋਪੀਆ ‘ਚ ਕੁਦਰਤੀ ਕਹਿਰ: ਹੜ੍ਹ ਤੇ ਜ਼ਮੀਨ ਖਿਸਕਣ ਕਾਰਨ 64 ਮੌਤਾਂ
