ਰਾਵੀ ਦਰਿਆ ’ਤੇ ਪਹੁੰਚ ਕੇ ਹੜ੍ਹਾਂ ਦੀ ਰੋਕਥਾਮ ਲਈ ਸਥਿਤੀ ਦਾ ਲਿਆ ਜਾਇਜ਼ਾ
ਅਜਨਾਲਾ, 1 ਜੁਲਾਈ :-ਹਲਕਾ ਵਿਧਾਇਕ ਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਮਾਨਸੂਨ ਪੌਣਾ ਦੀ ਹੋਈ ਸ਼ੁਰੂਆਤ ਨੂੰ ਮੱਦੇ ਨਜ਼ਰ ਰੱਖਦਿਆਂ ਸਬੰਧਤ ਅਧਿਕਾਰੀਆਂ ਨੂੰ ਨਾਲ ਲਿਜਾ ਕੇ ਰਾਵੀ ਦਰਿਆ ”ਚ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ |
ਇਸ ਮੌਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸੰਭਾਵੀ ਹੜ੍ਹ ਦੀ ਸਥਿਤੀ ਪੈਦਾ ਹੋਣ ਮੌਕੇ ਪੇਸ਼ ਆਉਣ ਵਾਲੀ ਸਥਿਤੀ ਨਾਲ ਨਜਿੱਠਣ ਲਈ ਅਗਾਊ ਪ੍ਰਬੰਧ ਕਰ ਦਿੱਤੇ ਗਏ ਹਨ ਤਾਂ ਜੋ ਰਾਵੀ ਦਰਿਆ ਦੇ ਪਾਣੀ ਪੱਧਰ ਵਧਣ ਨਾਲ ਕਿਸਾਨਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ |
ਪੰਜਾਬ ਸਰਕਾਰ ਵੱਲੋਂ ਹੜਾਂ ਦੀ ਰੋਕਥਾਮ ਦੇ ਪ੍ਰਬੰਧਾਂ ਲਈ 120 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਿੰਚਾਈ, ਡਰੇਨਜ਼, ਜੰਗਲਾਤ, ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਖਤ ਦਿਸ਼ਾ ਨਿਰਦੇਸ਼ ਦਿੱਤੇ ਹੋਏ ਹਨ ਕਿ ਹੜ੍ਹਾਂ ਤੋਂ ਪਹਿਲਾਂ-ਪਹਿਲਾਂ ਡਰੇਨਾਂ ਦੀ ਸਾਫ ਸਫਾਈ ਸਮੇਤ ਦਰਿਆਵਾਂ ਦੇ ਨਾਜ਼ੁਕ ਧੁੱਸੀ ਬੰਨ੍ਹ ਥਾਵਾਂ ’ਤੇ ਕੰਮ ਨੇਪੜੇ ਚਾੜ੍ਹ ਲਏ ਜਾਣ।
ਉਨ੍ਹਾਂ ਕਿਹਾ ਕੇ ਘੋਹਨੇਵਾਲਾ ਵਿਖੇ ਰਾਵੀ ਦਰਿਆ ਤੋਂ ਆਰ-ਪਾਰ ਜਾਣ ਲਈ ਕਿਸਾਨਾਂ, ਸੁਰੱਖਿਆ ਬਲਾਂ ਸਮੇਤ ਆਮ ਲੋਕਾਂ ਦੀ ਸਹੂਲਤ ਲਈ 11 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਿਰਮਾਣ ਅਧੀਨ ਸਥਾਈ ਪੁਲ ਬਹੁਤ ਜਲਦੀ ਤਿਆਰ ਕਰ ਕੇ ਲੋਕ ਅਰਪਿਤ ਕੀਤਾ ਜਾਵੇਗਾ | ਇਸ ਮੌਕੇ ਐੱਸ. ਡੀ. ਐੱਮ. ਅਜਨਾਲਾ ਰਵਿੰਦਰ ਸਿੰਘ ਅਰੋੜਾ ਅਤੇ ਸਿੰਚਾਈ, ਡਰੇਨਜ਼, ਜੰਗਲਾਤ, ਮਾਈਨਿੰਗ ਆਦਿ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀ ਮੌਜੂਦ ਸਨ।
Read More : ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ : ਡੀ. ਸੀ.