ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਲਿਆ ਸਖ਼ਤ ਨੋਟਿਸ, ਮਾਮਲੇ ਦੀ ਕੀਤੀ ਜਾਂਚ
ਅੰਮ੍ਰਿਤਸਰ, 8 ਅਕਤੂਬਰ : ਜੰਮੂ ਦੇ ਸਾਂਬਾ ਜ਼ਿਲੇ ਦੀ ਵਿਜੇਪੁਰ ਤਹਿਸੀਲ ਵਿਚ ਪੈਂਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੀ ਰਾਤ ਇਸ ਪਿੰਡ ਦੇ ਮਨਜੀਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਤੇਲ ਪਾ ਕੇ ਅਗਨ ਭੇਟ ਕਰਨ ਦੇ ਮਾਮਲੇ ਵਿਚ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਘਟਨਾ ਵਾਲੀ ਥਾਂ ਪੁੱਜੇ ਅਤੇ ਮਾਮਲੇ ਦੀ ਮੁਕੰਮਲ ਜਾਂਚ ਕੀਤੀ।
ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਸ਼ਰਮਨਾਕ ਅਤੇ ਦੁੱਖਦਾਈ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਜਥੇਦਾਰ ਗੜਗੱਜ ਨੇ ਇਸ ਗੁਰਦੁਆਰਾ ਸਿੰਘ ਸਭਾ ਕੌਲਪੁਰ ਦੀ ਮੌਜੂਦਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਉੱਤੇ ਤਾਉਮਰ ਗੁਰੂ ਘਰ ਦੇ ਪ੍ਰਬੰਧਕ ਬਣਨ ਤੋਂ ਰੋਕ ਲਗਾ ਦਿੱਤੀ ਹੈ।
Read More : ਦਿਨ-ਦਿਹਾੜੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ