ਕਿਹਾ : ਮੁਲਜ਼ਮਾਂ ਖਿਲਾਫ ਕੀਤੀ ਜਾਵੇਗੀ ਸਖ਼ਤ ਕਾਰਵਾਈ
ਅੰਮ੍ਰਿਤਸਰ, 15 ਸਤੰਬਰ : ਪੰਜਾਬ ਵਿੱਚ ਹੜ ਪੀੜਤਾਂ ਦੀ ਸਾਰ ਲੈਣ ਆਏ ਰਾਹੁਲ ਗਾਂਧੀ ਨੂੰ ਰਮਦਾਸ ਸਥਿਤ ਬਾਬਾ ਬੁੱਢਾ ਸਾਹਿਬ ਦੇ ਧਾਰਮਿਕ ਅਸਥਾਨ ਤੇ ਸਰੋਪਾ ਦੇਣ ਦੀ ਖਬਰ ਨਾਲ ਜਿੱਥੇ ਸਿੱਖ ਹਿਰਦੇ ਵਲੂੰਧਰੇ ਗਏ ਹਨ, ਉੱਥੇ ਹੀ ਇਸ ਗੱਲ ’ਤੇ ਸਖ਼ਤ ਨੋਟਿਸ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੀਤੇ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੀਤੇ ਫੈਸਲੇ ਮੁਤਾਬਕ ਗੁਰਦੁਆਰਾ ਸਾਹਿਬਾਨ ਦੇ ਦਰਬਾਰ ਅੰਦਰ ਖ਼ਾਸ ਸ਼ਖ਼ਸੀਅਤਾਂ ਨੂੰ ਸਿਰੋਪਾ ਦੇਣ ੳਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਗੁਰੂ ਦਰਬਾਰ ਵਿਚ ਕੇਵਲ ਧਾਰਮਿਕ ਸ਼ਖ਼ਸੀਅਤਾਂ, ਰਾਗੀ ਸਿੰਘਾਂ ਤੇ ਸਿੱਖ ਮਹਾਂਪੁਰਖਾਂ ਨੂੰ ਇਹ ਸਨਮਾਨ ਦੇਣ ਤੱਕ ਹੀ ਸੀਮਤ ਕੀਤਾ ਹੋਇਆ ਹੈ।
ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਰਮਦਾਸ ਦੀ ਘਟਨਾ ਸਬੰਧੀ ਪੜਤਾਲ ਕਰਵਾਈ ਜਾ ਰਹੀ ਹੈ। ਭਲਕੇ ਤੱਕ ਇਸ ਦੀ ਮੁਕੰਮਲ ਰਿਪੋਰਟ ਲਈ ਜਾਵੇਗੀ। ਜੇਕਰ ਕੋਈ ਦੋਸ਼ੀ ਪਾਇਆ ਗਿਆਂ ਤਾਂ ਕਾਰਵਾਈ ਜਰੂਰ ਹੋਵੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਦੇ ਆਗੂ ਅਤੇ ਗਾਂਧੀ ਪਰਿਵਾਰ ਦੇ ਮੈਂਬਰ ਰਾਹੁਲ ਗਾਂਧੀ ਨੂੰ ਗੁਰਦੁਆਰਾ ਸਾਹਿਬ ਤੋਂ ਸਿਰੋਪਾਓ ਤਾਂ ਕਿਸੇ ਵੀ ਤਰ੍ਹਾਂ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਹੈ।
Read More : ਰਾਜਿੰਦਰਾ ਜਿੰਮਖਾਨਾ ਕਲੱਬ ’ਚ ਲੱਖਾਂ ਦਾ ਘਪਲਾ, ਮਚਿਆ ਘਸਮਾਨ