ਕਿਹਾ-ਕੇਂਦਰ ਸਰਕਾਰ ਵੱਲੋਂ ਵੀਰ ਬਾਲ ਦਿਵਸ ਮਨਾਏ ਜਾਣ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ
ਸ੍ਰੀ ਅਨੰਦਪੁਰ ਸਾਹਿਬ, 22 ਦਸੰਬਰ : ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਕੇਂਦਰ ਸਰਕਾਰ ਵੱਲੋਂ ‘ਵੀਰ ਬਾਲ ਦਿਵਸ’ ਤਹਿਤ ਮਨਾਏ ਜਾਣ ਨੂੰ ਸਿੱਖ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ ਸਗੋਂ ਸਮੁੱਚੀ ਸਿੱਖ ਕੌਮ ਇਨ੍ਹਾਂ ਦਿਨਾਂ ਨੂੰ ‘ਸਾਹਿਬਜ਼ਾਦੇ ਸ਼ਹਾਦਤ ਦਿਵਸ’ ਵਜੋਂ ਮਨਾਈ ਗਈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੀ ਸ਼ਾਮ ਗੁਰਦੁਆਰਾ ਕਿਲਾ ਅਨੰਦਗੜ੍ਹ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਦੌਰਾਨ ਜੁੜੀਆਂ ਹਜ਼ਾਰਾਂ ਦੀ ਗਿਣਤੀ ਸੰਗਤਾਂ ਨੂੰ ਸੰਬੋਧਨ ਕਰਦਿਆਂ ਕੀਤਾ।
ਸਿੰਘ ਸਾਹਿਬ ਗੜਗੱਜ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਉਹ ਸਿੱਖਾਂ ਦੇ ਮਸਲਿਆਂ ’ਚ ਦਖਲਅੰਦਾਜੀ ਕਰਨੀ ਬੰਦ ਕਰ ਦੇਵੇ, ਕਿਉਂਕਿ ਗੁਰੂ ਸਾਹਿਬਾਨਾਂ ਅਤੇ ਸਾਹਿਬਜ਼ਾਦਿਆਂ ਦੇ ਜਨਮ ਦਿਹਾੜੇ ਜਾਂ ਸ਼ਹੀਦੀ ਦਿਹਾੜੇ ਕਿਵੇਂ ਮਨਾਉਣੇ ਹਨ ਇਹ ਸਿੱਖ ਕੌਮ ਭਲੀ ਭਾਂਤ ਜਾਣਦੀ ਹੈ।
ਉਨ੍ਹਾਂ ਸੰਗਤਾਂ ਨੂੰ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਹ ਜਾਣ ਲਵੇ ਕਿ ਅੱਜ ਤੱਕ ਜਿੰਨੀਆਂ ਵੀ ਪਹਿਲਾਂ ਰਹਿ ਚੁੱਕੀਆਂ ਸਰਕਾਰਾਂ ਨੇ ਸਿੱਖ ਧਰਮ ’ਚ ਦਖਲ ਅੰਦਾਜੀ ਕੀਤੀ ਹੈ, ਉਨ੍ਹਾਂ ਨੂੰ ਹਮੇਸ਼ਾ ਮੂੰਹ ਦੀ ਖਾਣੀ ਪਈ ਹੈ।
Read More : ਪੁਨਰ ਸੁਰਜੀਤੀ ਮੁਹਿੰਮ ਦੌਰਾਨ ਭਰਤੀ ਹੋਏ ਲੱਖਾਂ ਵਰਕਰਾਂ ਨੂੰ ਨਿਰਾਸ਼ ਨਹੀਂ ਕਰਾਂਗਾ : ਇਆਲੀ
