ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਭਾਜਪਾ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕੀਤੀ ਮੁਲਾਕਾਤ; ਸੌਂਪਿਆ ਮੰਗ-ਪੱਤਰ
ਫਿਰੋਜ਼ਪੁਰ, 31 ਮਾਰਚ : ਪੰਜਾਬ ਦੇ ਸੀਨੀਅਰ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਪੰਜਾਬ ਦੇ ਸਰਹੱਦੀ ਖੇਤਰਾਂ ਦੀਆਂ ਮੁਸ਼ਕਿਲਾਂ ਅਤੇ ਸਰਵਪੱਖੀ ਵਿਕਾਸ ਦੀ ਮੰਗ ਨੂੰ ਲੈ ਕੇ ਇੱਕ ਮੰਗ-ਪੱਤਰ ਸੌਂਪਿਆ। ਇਸ ਮੌਕੇ ਭਾਜਪਾ ਦੇ ਰਾਸ਼ਟਰੀ ਆਗੂ ਨਿਤਿਨ ਨਬੀਨ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸਰਹੱਦੀ ਖੇਤਰਾਂ ਨਾਲ ਜੁੜੇ ਮੁੱਦਿਆਂ ‘ਤੇ ਕੇਂਦਰ ਸਰਕਾਰ ਗੰਭੀਰਤਾ ਨਾਲ ਵਿਚਾਰ ਕਰੇਗੀ ਅਤੇ ਇਨ੍ਹਾਂ ਇਲਾਕਿਆਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਨਿਤਿਨ ਨਬੀਨ ਨੇ ਜਲਦ ਹੀ ਪੰਜਾਬ ਦਾ ਦੌਰਾ ਕਰਨ ਦਾ ਵਿਸ਼ਵਾਸ ਦਿਵਾਇਆ।
ਇਸ ਵਫ਼ਦ ਵਿੱਚ ਅਨੀਸ਼ ਸਿਡਾਨਾ (ਅਰੋੜਾ ਖੱਤਰੀ ਭਾਈਚਾਰਾ), ਹੰਸਾ ਸਿੰਘ ਕਾਮਰੇਡ (ਰਾਏ ਸਿੱਖ ਭਾਈਚਾਰਾ), ਪੂਰਨ ਚੰਦ, ਬਾਬਾ ਬਲਵਿੰਦਰ ਸਿੰਘ, ਦਵਿੰਦਰ ਸਿੰਘ ਜੰਗ ਅਤੇ ਪੁਰਸ਼ੋਤਮ ਕੁਮਾਰ (ਓ.ਬੀ.ਸੀ. ਆਗੂ) ਸਮੇਤ ਵੱਖ-ਵੱਖ ਵਰਗਾਂ ਦੇ ਨੁਮਾਇੰਦੇ ਸ਼ਾਮਲ ਸਨ।
ਕਿਸਾਨਾਂ ਅਤੇ ਰੋਜ਼ਗਾਰ ਦੇ ਮੁੱਦੇ ਪ੍ਰਮੁੱਖਤਾ ਨਾਲ ਉਠਾਏ
ਸੌਂਪੇ ਗਏ ਮੰਗ-ਪੱਤਰ ਵਿੱਚ ਮੁੱਖ ਰੂਪ ਵਿੱਚ ਕਿਸਾਨਾਂ, ਬੁਨਿਆਦੀ ਢਾਂਚੇ ਅਤੇ ਰੋਜ਼ਗਾਰ ਨਾਲ ਜੁੜੇ ਮੁੱਦਿਆਂ ‘ਤੇ ਜ਼ੋਰ ਦਿੱਤਾ ਗਿਆ। ਵਫ਼ਦ ਨੇ ਮੰਗ ਕੀਤੀ ਕਿ ਕੰਡਿਆਲੀ ਤਾਰ (ਡਿਫੈਂਸ ਵਾਇਰ) ਅਤੇ ਜ਼ੀਰੋ ਲਾਈਨ ਤੋਂ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਉਨ੍ਹਾਂ ਦੀ ਜ਼ਮੀਨ ਦੇ ਮਾਲਕਾਨਾ ਹੱਕ ਦਿੱਤੇ ਜਾਣ ਤਾਂ ਜੋ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸੁਰੱਖਿਆ ਯਕੀਨੀ ਬਣ ਸਕੇ।
Read More : ਬੇਅਦਬੀ ਕਾਨੂੰਨ : SGPC ਨੇ 6 ਅਪ੍ਰੈਲ ਨੂੰ ਸਿੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੱਦੀ
