ਚੰਡੀਗੜ੍ਹ, 17 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭਾਰਤ ਦੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਸ਼ਾਮਲ ਹੋਣ ਵਾਸਤੇ ਰਸਮੀ ਤੌਰ ‘ਤੇ ਸੱਦਾ ਦਿੱਤਾ ਜਾਵੇਗਾ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰੋਗਰਾਮ ਦੇ ਵੇਰਵੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨਾਲ ਸਾਂਝੇ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਸਹੂਲਤ ਅਨੁਸਾਰ ਸ਼ਾਮਲ ਹੋਣ ਲਈ ਬੇਨਤੀ ਕੀਤੀ ਜਾਵੇਗੀ। ਰਾਜ ਸਰਕਾਰ ਇਸ ਇਤਿਹਾਸਕ ਸਮਾਗਮ ਲਈ ਸਾਰੇ ਜ਼ਰੂਰੀ ਪ੍ਰਬੰਧ ਅਤੇ ਸੁਰੱਖਿਆ ਪ੍ਰਬੰਧ ਕਰੇਗੀ।
ਮੁੱਖ ਮੰਤਰੀ ਦੀ ਅਗਵਾਈ ਹੇਠ, ਰਾਜ ਸਰਕਾਰ ਨੇ ਸ਼ਹੀਦੀ ਦਿਵਸ ਮਨਾਉਣ ਲਈ ਵਿਸ਼ੇਸ਼ ਸਮਾਗਮਾਂ ਦੀ ਰੂਪਰੇਖਾ ਤਿਆਰ ਕੀਤੀ ਹੈ। ਸਮਾਗਮ ਪੂਰੇ ਰਾਜ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਆਯੋਜਿਤ ਕੀਤੇ ਜਾਣਗੇ। ਮੁੱਖ ਸਮਾਗਮ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਵੇਗਾ, ਜਿਸਦਾ ਉਦੇਸ਼ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਤੋਂ ਲੋਕਾਂ ਨੂੰ ਪ੍ਰੇਰਿਤ ਕਰਨਾ ਹੈ। ਇਹ ਸਮਾਗਮ ਗੁਰੂ ਸਾਹਿਬ ਜੀ ਨੂੰ ਸ਼ਰਧਾਂਜਲੀ ਭੇਟ ਕਰਨਗੇ ਅਤੇ ਸਮਾਜਿਕ ਸਦਭਾਵਨਾ ਅਤੇ ਭਾਈਚਾਰੇ ਨੂੰ ਉਤਸ਼ਾਹਿਤ ਕਰਨਗੇ।
Read More : ਦਰਦਨਾਕ ਹਾਦਸਾ : 4 ਦੋਸਤ ਜ਼ਿੰਦਾ ਸੜੇ, ਇਕ ਜ਼ਖਮੀ